ਆਸ਼ੀਰਵਾਦ ਸਕੀਮ ਤਹਿਤ 9.51 ਕਰੋੜ ਜਾਰੀ: ਬਲਜੀਤ ਕੌਰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਨਵੰਬਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਮੰਤਰੀ ਡਾ....
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਨਵੰਬਰ
Advertisement
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਜ਼ਿਲ੍ਹਾ ਬਰਨਾਲਾ, ਫ਼ਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸਏਐੱਸ ਨਗਰ, ਐੱਸਬੀਐੱਸ ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਦੀਆਂ ਦਰਖਾਸਤਾਂ ਸਾਲ 2024-25 ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਕੁੱਲ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਤੇ ਜ਼ਿਲਾ ਬਠਿੰਡਾ, ਰੂਪਨਗਰ, ਐੱਸਏਐੱਸ ਨਗਰ ਤੇ ਐੱਸਬੀਐੱਸ ਨਗਰ ਦੇ ਸਾਲ 2023-24 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਸਾਲ 2024-25 ਲਈ 2.73 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Advertisement