DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ ’ਚ ਨਵੇਂ ਕਾਨੂੰਨ ਤਹਿਤ 92 ਫ਼ੀਸਦੀ ਮੁਲਜ਼ਮਾਂ ਨੂੰ ਸਜ਼ਾ ਮਿਲੀ: ਕਟਾਰੀਆ

ਆਜ਼ਾਦੀ ਦਿਵਸ ਮੌਕੇ ਯੂਟੀ ਦੇ ਪ੍ਰਸ਼ਾਸਕ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲਿਆਂ ਦਾ ਸਨਮਾਨ
  • fb
  • twitter
  • whatsapp
  • whatsapp
Advertisement

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਤਿਰੰਗਾ ਲਹਿਰਾਇਆ। ਪ੍ਰਸ਼ਾਸਕ ਨੂੰ ਪੁਲੀਸ ਦੀਆਂ ਵੱਖ-ਵੱਖ ਟੁਕੜੀਆਂ, ਐੱਨਸੀਸੀ ਕੈਡੇਟਸ ਸਣੇ ਹੋਰਨਾਂ ਨੇ ਸਲਾਮੀ ਦਿੱਤੀ। ਪ੍ਰਸ਼ਾਸਕ ਨੇ ਯੂਟੀ ਪ੍ਰਸ਼ਾਸਨ, ਚੰਡੀਗੜ੍ਹ ਪੁਲੀਸ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਸੰਬੋਧਨ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਪ੍ਰਸ਼ਾਸਕ ਨੇ ਕਿਹਾ ਕਿ ਚੰਡੀਗੜ੍ਹ ਭਾਰਤੀ ਨਿਆਂ ਸੰਹਿਤਾ ਲਾਗੂ ਕਰਨ ਵਾਲਾ ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਨਵੇਂ ਕਾਨੂੰਨਾਂ ਤਹਿਤ ਦਰਜ ਕੀਤੇ ਗਏ ਕੇਸਾਂ ਵਿੱਚੋਂ 124 ਕੇਸਾਂ ਵਿੱਚ ਫ਼ੈਸਲਾ ਲਿਆ ਜਾ ਚੁੱਕਿਆ ਹੈ, ਜਿਸ ਵਿੱਚੋਂ 92 ਫ਼ੀਸਦ ਮੁਲਜ਼ਮਾਂ ਨੂੰ ਸਜ਼ਾ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪੀਜੀਆਈ ਤੋਂ ਸਾਰੰਗਪੁਰ ਤੱਕ ਲੋਕਾਂ ਨੂੰ ਭੀੜ ਤੋਂ ਰਾਹਤ ਦਿਵਾਉਣ ਲਈ 1.3 ਕਿਲੋਮੀਟਰ ਦਾ 4 ਲਾਈਨ ਫਲਾਈਓਵਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ’ਤੇ 90 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੁਹਾਲੀ (ਕਰਮਜੀਤ ਸਿੰਘ ਚਿੱਲਾ): ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੁਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਤਿਰੰਗਾ ਲਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵਿਖਾਈਆਂ ਗਈਆਂ। ਸ੍ਰੀ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਪਗ 80% ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਨਾਇਕਾਂ ਨੂੰ ਵੀ ਯਾਦ ਕੀਤਾ।

Advertisement

ਚੰਡੀਗੜ੍ਹ (ਕੁਲਦੀਪ ਸਿੰਘ): ਨਗਰ ਨਿਗਮ ਚੰਡੀਗੜ੍ਹ ਵੱਲੋਂ ਅਜ਼ਾਦੀ ਦਿਵਸ ਮਨਾਉਣ ਲਈ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਸ਼ਾਮਲ ਹੋਏ। ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।

ਮੁਹਾਲੀ (ਕਰਮਜੀਤ ਸਿੰਘ ਚਿੱਲਾ): ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੁਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਤਿਰੰਗਾ ਲਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵਿਖਾਈਆਂ ਗਈਆਂ। ਸ੍ਰੀ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਪਗ 80% ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਨਾਇਕਾਂ ਨੂੰ ਵੀ ਯਾਦ ਕੀਤਾ।

ਫਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ):ਆਜ਼ਾਦੀ ਦਿਵਸ ਖੇਡ ਸਟੇਡੀਅਮ ਮਾਧੋਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਪਰੇਡ ਦਾ ਨਿਰੀਖਣ ਕਰਦਿਆਂ ਵੱਖ ਵੱਖ ਟੁਕੜੀਆਂ ਤੋਂ ਸਲਾਮੀ ਲਈ।

ਹਰਪਾਲ ਸਿੰਘ ਚੀਮਾ ਨੇ ਰੂਪਨਗਰ ’ਚ ਲਹਿਰਾਇਆ ਤਿਰੰਗਾ

ਰੂਪਨਗਰ (ਜਗਮੋਹਨ ਸਿੰਘ): ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਉਨ੍ਹਾਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਨਾਲ ਪਰੇਡ ਦਾ ਨਿਰੀਖਣ ਕੀਤਾ। ਡੀਐਸਪੀ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ ਤੇ ਪੰਜਾਬ ਪੁਲੀਸ ਪੁਰਸ਼, ਪੰਜਾਬ ਪੁਲੀਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੁਆਰਾ ਦਿੱਤੀ ਗਈ ਬੈਂਡ ਦੀ ਪੇਸ਼ਕਾਰੀ ਤੋਂ ਖੁਸ਼ ਹੋ ਕੇ ਕੈਬਨਿਟ ਮੰਤਰੀ ਦੁਆਰਾ ਸਕੂਲ ਲਈ 15 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੀ ਗਈ।

ਪੰਜਾਬ ਨਵੀਂ ਮਿਸਾਲ ਕਾਇਮ ਕਰ ਰਿਹੈ: ਰਾਜਪਾਲ

ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਸਾਲ 1965, 1971 ਦੀ ਜੰਗ ਅਤੇ 1999 ਦਾ ਕਾਰਗਿੱਲ ਯੁੱਧ ਵਿੱਚ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਪੰਜਾਬ, ਚੰਡੀਗੜ੍ਹ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਸ੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਨੇ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ 200 ਹੋਰ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਕਾਰਗਰ ਸਾਬਤ ਹੋ ਰਹੀ ਹੈ। ਪੰਜਾਬ ਦੇ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੇਂਡੂ ਵਿਕਾਸ ਕਮੇਟੀਆਂ ਵੀ ਵਧੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਖੇਡਾਂ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦ ਘਰਾਂ ਵਿੱਚ ਮੁਫ਼ਤ ਬਿਜਲੀ ਦੀ ਸਹੁਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ 35 ਹਜ਼ਾਰ ਰੁਪਏ ਸਾਲਾਨਾ ਦਾ ਲਾਭ ਮਿਲ ਰਿਹਾ ਹੈ।

ੌਂਸਲ ਪ੍ਰਧਾਨ ਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਦੀ ਗੈਰਹਾਜ਼ਰੀ ਰੜਕੀ

ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ): ਸੁਤੰਤਰਤਾ ਦਿਵਸ ਮੌਕੇ ਸਥਾਨਕ ਪ੍ਰਸ਼ਾਸਨ ਵੱਲੋਂ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਭ ਤੋਂ ਪਹਿਲਾਂ ਸਬ ਡਿਵੀਜ਼ਨ ਸ੍ਰੀ ਆਨੰਦਪੁਰ ਸਾਹਿਬ ਦੇ ਐਸ.ਡੀ.ਐਮ ਜਸਪ੍ਰੀਤ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ‘ਚ ਨਗਰ ਕੌਂਸਲ ਦੇ ਪ੍ਰਧਾਨ, ਸੱਤਾਧਾਰੀ ਪਾਰਟੀ ਨਾਲ ਜੁੜੇ ਹੋਏ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਇਲਾਕੇ ਦੇ ਸਿਰਕੱਢ ਆਗੂ ਗੈਰਹਾਜ਼ਰ ਰਹੇ। ਇਨ੍ਹਾਂ ਆਗੂਆਂ ਦੀ ਗੈਰਹਾਜ਼ਰੀ ਸਮਾਗਮ ਵਿੱਚ ਬੈਠੇ ਲੋਕਾਂ ਅਤੇ ਸ਼ਹਿਰ ਵਾਸੀਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ। ਖਾਸ ਤੌਰ ’ਤੇ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਹਰ ਵਰ੍ਹੇ ਇਨ੍ਹਾਂ ਸਮਾਗਮਾਂ ਮੌਕੇ ਸਕੂਲੀ ਵਿਦਿਆਰਥੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕਰਦੇ ਸਨ ਪ੍ਰੰਤੂ ਇਸ ਵਾਰ ਜਿੱਥੇ ਉਹ ਆਪ ਸਮਾਗਮ ਵਿੱਚ ਨਜ਼ਰ ਨਹੀਂ ਆਏ ਉੱਥੇ ਉਨ੍ਹਾਂ ਦੇ ਧੜੇ ਨਾਲ ਸਬੰਧਿਤ ਸਾਰੇ ਕੌਂਸਲਰ ਵੀ ਸਮਾਗਮ ਵਿੱਚੋਂ ਨਾਦਾਰਦ ਰਹੇ।

ਖਰੜ ਦੇ ਜੰਮਪਲ ਜਤਿਨ ਕਪੂਰ ਨੂੰ ਸਨਮਾਨ

ਖਰੜ (ਸ਼ਸ਼ੀ ਪਾਲ ਜੈਨ): ਖਰੜ ਦੇ ਜੰਮਪਲ ਅਤੇ ਇਸ ਸਮੇਂ ਕੀਰਤਪੁਰ ਸਾਹਿਬ ਵਿਖੇ ਐਸ ਐਚ ਓ ਦੇ ਤੌਰ ’ਤੇ ਸੇਵਾ ਨਿਭਾ ਰਹੇ ਇੰਸਪੈਕਟਰ ਜਤਿਨ ਕਪੂਰ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਮੈਡਲ ਆਪਣੀ ਡਿਊਟੀ ਪ੍ਰਤੀ ਬੇਹਤਰੀਨ ਕੰਮ ਕਰਨ ਲਈ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਜਤਿਨ ਕਪੂਰ ਦੇ ਪਿਤਾ ਸੁਸ਼ੀਲ ਕਪੂਰ ਅਤੇ ਹੋਰ ਪਰਿਵਾਰਕ ਮੈਂਬਰ ਖਰੜ ਵਿਚ ਹੀ ਰਹਿੰਦੇ ਹਨ।

Advertisement
×