ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਸੈਕਟਰ-41 ਵਿੱਚ ਰਹਿਣ ਵਾਲੇ ਵਿਅਕਤੀ ਨਾਲ ਏਟੀਐੱਮ ਕਾਰਡ ਐਕਟੀਵੇਟ ਕਰਨ ਦੇ ਨਾਂ ’ਤੇ 95 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ 11 ਮਹੀਨੇ ਬਾਅਦ ਕੇਸ ਦਰਜ ਕੀਤਾ ਹੈ। ਇਹ ਕੇਸ ਪੀੜਤ ਸੂਰਜ ਪ੍ਰਕਾਸ਼ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ 11 ਸਤੰਬਰ 2019 ਨੂੰ ਕਿਸੇ ਵਿਅਕਤੀ ਵੱਲੋਂ ਉਸ ਨੂੰ ਫੋਨ ਕਰਕੇ ਏਟੀਐੱਮ ਕਾਰਡ ਐਕਟੀਵੇਟ ਕਰਨ ਦੇ ਨਾਂ ’ਤੇ ਓਟੀਪੀ ਹਾਸਲ ਕਰ ਲਿਆ ਤੇ ਖਾਤੇ ਵਿੱਚੋਂ 95 ਹਜ਼ਾਰ 496 ਰੁਪਏ ਕਢਵਾ ਲਏ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-39 ਦੀ ਪੁਲੀਸ ਨੇ ਜਾਂਚ ਸ਼ੁਰੂ ਕੀਤੀ ਅਤੇ ਵਾਰਦਾਤ ਤੋਂ 11 ਮਹੀਨੇ ਬਾਅਦ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।