ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਸ਼ਾਸਕ ਕੋਲ ਪੰਜ ਮਹੀਨਿਆਂ ’ਚ 95 ਸ਼ਿਕਾਇਤਾਂ

ਜਨਤਾ ਦਰਬਾਰ ’ਚ ਯੂ ਟੀ ਪ੍ਰਸ਼ਾਸਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਹਰ ਹਫ਼ਤੇ ਦੀ ਤਰ੍ਹਾਂ ਅੱਜ ਵੀ ਸੈਕਟਰ-9 ਸਥਿਤ ਯੂਟੀ ਸਕੱਤਰੇਤ ਵਿੱਚ ਜਨਤਾ ਦਰਬਾਰ ਲਗਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਰਗ ਦੇ ਲੋਕਾਂ ਨੇ ਪ੍ਰਸ਼ਾਸਕ ਕੋਲ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਯੂ ਟੀ ਦੇ ਪ੍ਰਸ਼ਾਸਕ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੂੰ ਸੁਣਨ ਤੋਂ ਬਾਅਦ ਫੋਰੀ ਤੌਰ ’ਤੇ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦਾ ਸਮੇਂ ਸਿਰ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਦੇ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ਤੋਂ ਹਰ ਹਫ਼ਤੇ ਜਨਤਾ ਦਰਬਾਰ ਲਾਉਣਾ ਸ਼ੁਰੂ ਕੀਤਾ ਸੀ। ਇਨ੍ਹਾਂ ਪੰਜ ਮਹੀਨਿਆਂ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕੋਲ 95 ਸ਼ਿਕਾਇਤਾਂ ਪਹੁੰਚੀਆਂ ਸਨ, ਜਿਨ ਵਿੱਚੋਂ 62 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਜਦੋਂ ਕਿ ਬਕਾਇਆ ਰਹਿੰਦੇ 33 ਮਾਮਲਿਆਂ ਸਬੰਧੀ ਵੱਖ-ਵੱਖ ਵਿਭਾਗਾਂ ਨੂੂੰ ਜਲਦ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਯੂ ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਕ ਵੱਲੋਂ ਨਾਗਰਿਕ-ਕੇਂਦ੍ਰਿਤ ਸੁਸ਼ਾਸਨ ਨੂੰ ਮਜ਼ਬੂਤ ਕਰਨ ਲਈ ਹਰ ਹਫ਼ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਂਦਾ ਹੈ। ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਕਿਹਾ ਕਿ ਯੂ ਟੀ ਵਿੱਚ ਪਹਿਲਾਂ ਤੋਂ ਹੀ ਜਨਤਕ ਸੁਣਵਾਈ ਦੀ ਪ੍ਰਣਾਲੀ ਮੌਜੂਦ ਸੀ, ਪਰ ਯੂ ਟੀ ਪ੍ਰਸ਼ਾਸਕ ਦੇ ਨਿਰਦੇਸ਼ਾਂ ਨਾਲ ਸ਼ਿਕਾਇਤਾਂ ਦੇ ਨਿਬੇੇੜੇ’ਚ ਤੇਜ਼ੀ ਆਈ ਹੈ।

Advertisement

Advertisement
Show comments