ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਜਲੀ ਸਪਲਾਈ ਦੇ ਸੁਧਾਰ ਲਈ ਖਰਚੇ ਜਾਣਗੇ 956 ਕਰੋੜ

ਚੰਡੀਗੜ੍ਹ ਵਿੱਚ ਬਿਜਲੀ ਸਪਲਾਈ ਕਰਨ ਵਾਲੀ ਕੰਪਨੀ ਚੰਡੀਗੜ੍ਹ ਪਾਵਰ ਡਿਸਟਰੀਬਿਊਸ਼ਨ ਲਿਮਟਿਡ (ਸੀ ਪੀ ਡੀ ਐੱਲ) ਵੱਲੋਂ ਸ਼ਹਿਰ ਵਿੱਚ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਅੱਪਗ੍ਰੇਡੇਸ਼ਨ ਲਈ ਅਗਲੇ ਪੰਜ ਸਾਲਾਂ ਵਿੱਚ 956 ਕਰੋੜ ਰੁਪਏ ਖਰਚ...
Advertisement

ਚੰਡੀਗੜ੍ਹ ਵਿੱਚ ਬਿਜਲੀ ਸਪਲਾਈ ਕਰਨ ਵਾਲੀ ਕੰਪਨੀ ਚੰਡੀਗੜ੍ਹ ਪਾਵਰ ਡਿਸਟਰੀਬਿਊਸ਼ਨ ਲਿਮਟਿਡ (ਸੀ ਪੀ ਡੀ ਐੱਲ) ਵੱਲੋਂ ਸ਼ਹਿਰ ਵਿੱਚ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਅੱਪਗ੍ਰੇਡੇਸ਼ਨ ਲਈ ਅਗਲੇ ਪੰਜ ਸਾਲਾਂ ਵਿੱਚ 956 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਸੀਪੀਡੀਐੱਲ ਦੇ ਅਧਿਕਾਰੀਆਂ ਨੇ ਜੁਆਇੰਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ ਈ ਆਰ ਸੀ) ਦੇ ਅੱਗੇ ਕੀਤਾ। ਇਸ ਦੌਰਾਨ ਸੀ ਪੀ ਡੀ ਐੱਲ ਵੱਲੋਂ ਬਿਜਲੀ ਸਪਲਾਈ ਦੇ ਓਵਰਲੋਡ ਨੂੰ ਘਟਾਉਣ ਲਈ 400 ਕੇ.ਵੀ.ਏ. ਦੇ ਟਰਾਂਸਫਾਰਮਰ 40 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ। ਇਹ ਟਰਾਂਸਫਾਰਮਰ ਅਗਲੇ ਪੰਜ ਸਾਲਾਂ ਵਿੱਚ ਲਗਾਏ ਜਾਣਗੇ। ਸੀ ਪੀ ਡੀ ਐੱਲ ਨੇ ਜੇਈਆਰਸੀ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਨੈੱਟਵਰਕ ਸੁਧਾਰ ’ਤੇ 212 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ 66 ਕੇ ਵੀ ਗਰਿੱਡ ਸਬ ਸਟੇਸ਼ਨ, ਨਵਾਂ ਸਵਿੱਚਗੇਅਰ, ਇੰਟਰਕਨੈਕਟਰ, 11 ਕੇ.ਵੀ. ਨਵਾਂ ਫੀਡਰ ਤੇ ਹੋਰ ਟਰਾਂਸਫਾਰਮਰ ਵੀ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੀਪੀਡੀਐੱਲ ਵੱਲੋਂ ਸ਼ਹਿਰ ਵਿੱਚੋਂ ਨੁਕਸਾਨ ਘਟਾਉਣ ਲਈ 273 ਕਰੋੜ ਰੁਪਏ, ਸੁਰੱਖਿਆ ਪ੍ਰਬੰਧਾਂ ’ਤੇ 13 ਕਰੋੜ ਰੁਪਏ, ਮੀਟਰਿੰਗ ਅਤੇ ਬੁਨਿਆਦੀ ਢਾਂਚੇ ਦੀ ਦੇਖ-ਰੇਖ ’ਤੇ 203 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਦੋਂ ਕਿ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨ ਅਤੇ ਦਫ਼ਤਰੀ ਕੰਮਕਾਜ ਨੂੰ ਕਾਗਜ਼ ਰਹਿਤ ਬਣਾਉਣ ਲਈ 132 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਾਈਬਰ ਸੁਰੱਖਿਆ, ਆਈਟੀ ਡੇਟਾ ਸੈਂਟਰ ਅਤੇ ਡਾਟਾ ਰਿਕਵਰੀ ਸੈਂਟਰ ਦੀ ਸਥਾਪਨਾ ਲਈ 123 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਸੀ ਪੀ ਡੀ ਐੱਲ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਚੰਡੀਗੜ੍ਹ ਦੇ ਲੋਕਾਂ ਨੂੰ ਬਿਜਲੀ ਸਪਲਾਈ ਵਿੱਚ ਕੋਈ ਰੁਕਾਵਟ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
Show comments