ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 25 ਜਨਵਰੀ
ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਲੰਘੀ ਰਾਤ ਪੁਰਾਣਾ ਦਰਖ਼ਤ ਕੱਟਣ ਦਾ ਮਾਮਲਾ ਥਾਣੇ ਪਹੁੰਚ ਗਿਆ ਹੈ। ਇਸ ਸਬੰਧੀ ਅਕਾਲੀ ਆਗੂ ਅਤੇ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਮਟੌਰ ਥਾਣੇ ਵਿੱਚ ਸ਼ਿਕਾਇਤ ਦਿੱਤੀ ਹੈ। ਪੁਲੀਸ ਨੇ ਕਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ੍ਰੀ ਪਾਰਸ ਨੇ ਦੱਸਿਆ ਕਿ ਮਾਰਕੀਟ ਦੀ ਪਾਰਕਿੰਗ ਵਿੱਚ ਲੱਗਿਆ ਇਹ ਦਰਖ਼ਤ ਲਗਪਗ 30 ਸਾਲ ਪੁਰਾਣਾ ਹੈ। ਰਾਤੋ ਰਾਤ ਕਿਸੇ ਨੇ ਇਹ ਦਰਖ਼ਤ ਵੱਢ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦਰਖ਼ਤ ਨੂੰ ਵੱਢੇ ਜਾਣ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਟੌਰ ਥਾਣੇ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।