ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਿਮਾਚਲ ਘੁੰਮਣ ਜਾ ਰਹੇ ਮੋਟਰਸਾਈਕਲ ਸਵਾਰ ਲੜਕੇ-ਲੜਕੀ ਨੂੰ ਟਰੱਕ ਨੇ ਫੇਟ ਮਾਰੀ, ਲੜਕੇ ਦੀ ਮੌਤ

ਲੜਕੀ ਗੰਭੀਰ ਹਾਲਤ ਵਿੱਚ ਪੀਜੀਆਈ ਰੈਫਰ, ਘਨੌਲੀ ਬੱਸ ਸਟੈਂਡ ਨੇੜੇ ਵਾਪਰਿਆ ਹਾਦਸਾ
ਹਾਦਸੇ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੰਭਾਲਦੇ ਹੋਏ ਰਾਹਗੀਰ।
Advertisement

ਇੱਥੇ ਘਨੌਲੀ ਬੱਸ ਸਟੈਂਡ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਪਿੱਛੇ ਬੈਠੀ ਉਸ ਦੀ ਦੋਸਤ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਲੜਕੀ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਹਾਦਸੇ ਵਿਚ ਮਾਰੇ ਗੲੈ ਨੌਜਵਾਨ ਅਭਿਸ਼ੇਕ ਗਿੱਲ ਦੀ ਫਾਈਲ ਫੋਟੋ।

ਜਾਣਕਾਰੀ ਅਨੁਸਾਰ ਅਭਿਸ਼ੇਕ ਗਿੱਲ (22) ਪੁੱਤਰ ਸੋਹਣ ਲਾਲ ਵਾਸੀ ਬਣਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਆਪਣੇ ਪਲਸਰ ਮੋਟਰਸਾਈਕਲ (ਪੀ.ਬੀ.10ਐਫਐਕਸ 7437) ’ਤੇ ਸਵਾਰ ਹੋ ਕੇ ਆਪਣੀ ਦੋਸਤ ਰਿਤਿਕਾ ਵਾਸੀ ਜੱਟਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਹਿਮਾਚਲ ਪ੍ਰਦੇਸ਼ ਵੱਲ ਜਾ ਰਿਹਾ ਸੀ। ਜਦੋਂ ਉਹ ਘਨੌਲੀ ਬੱਸ ਸਟੈਂਡ ਨੇੜੇ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟਰੱਕ (ਐੱਚਪੀ 62 ਸੀ 7223) ਨੇ ਫੇਟ ਮਾਰ ਦਿੱਤੀ। ਇਸ ਦੌਰਾਨ ਦੋਵੇਂ ਜਣੇ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਰਾਹਗੀਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਭਿਸ਼ੇਕ ਗਿੱਲ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਉਸ ਦੀ ਮਹਿਲਾ ਦੋਸਤ ਰਿਤਿਕਾ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

Advertisement

ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਚਾਚੇ ਕਰਮਜੀਤ ਦੇ ਬਿਆਨਾਂ ’ਤੇ ਟਰੱਕ ਚਾਲਕ ਖਿਲਾਫ਼ ਕੇਸ ਦਰਜ ਕਰਕੇ ਹਾਦਸਾਗ੍ਰਸਤ ਵਹੀਕਲਾਂ ਨੂੰ ਕਬਜ਼ੇ ਵਿੱਚ ਲੈਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ, ਜਿਹੜਾ ਕਿ ਮੁਹਾਲੀ ਜ਼ਿਲ੍ਹੇ ਅੰਦਰ ਜੇ.ਸੀ.ਬੀ. ਮਸ਼ੀਨ ਚਾਲਕ ਵਜੋਂ ਕੰਮ ਕਰਦਾ ਸੀ।

Advertisement