ਪੱਤਰ ਪ੍ਰੇਰਕ
ਚੰਡੀਗੜ੍ਹ, 25 ਦਸੰਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਟਰਾਈਸਿਟੀ ਅੰਦਰ ਸਭਾ ਦੀ ਇਕਾਈ ਦਾ ਗਠਨ ਕਰਨ ਸਬੰਧੀ ਅਹਿਮ ਮੀਟਿੰਗ ਇੱਥੇ ਸੈਕਟਰ-21 ਵਿੱਚ ਸੀਪੀਆਈ ਦਫ਼ਤਰ ਵਿੱਚ ਕੀਤੀ ਗਈ, ਜਿਸ ਵਿੱਚ ਸਭਾ ਦੇ ਸੂਬਾ ਜਥੇਬੰਦਕ ਸਕੱਤਰ ਨਰਭਿੰਦਰ ਅਤੇ ਸੂਬਾ ਪ੍ਰੈੱਸ ਸਕੱਤਰ ਬੂਟਾ ਸਿੰਘ ਨਵਾਂਸ਼ਹਿਰ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਦਿਵਾਸੀਆਂ, ਦਲਿਤਾਂ, ਸੰਘਰਸ਼ਸ਼ੀਲ ਲੋਕਾਂ, ਘੱਟ-ਗਿਣਤੀਆਂ ਤੇ ਮਿਹਨਤਕਸ਼ ਲੋਕਾਂ ਦੇ ਜਮਹੂਰੀ ਹੱਕਾਂ ’ਤੇ ਹੋ ਰਹੇ ਹਮਲਿਆਂ ਖਿਲਾਫ਼ ਜਥੇਬੰਦਕ ਜਮਹੂਰੀ ਲਹਿਰ ਉਸਾਰਨ ਦੀ ਲੋੜ ਹੈ।