ਨਸ਼ਾ ਮੁਕਤੀ ਯਾਤਰਾ ਲਈ ਲਾਮਬੰਦ ਹੋਣ ਦਾ ਸੱਦਾ
ਐੱਸਡੀਐੱਮ ਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਵੱਲੋਂ ਸਮੀਖਿਆ ਮੀਟਿੰਗ
Advertisement
Advertisement
ਨਸ਼ਾ ਮੁਕਤੀ ਯਾਤਰਾ ਨੂੰ ਅਮਲੋਹ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਸਫ਼ਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਇਜ਼ਾ ਲੈਂਦੇ ਹੋਏ ਐਸਡੀਐਮ ਚੇਤਨ ਬੰਗੜ ਨੇ ਕਿਹਾ ਕਿ ਇਹ ਸੁਨਹਿਰਾ ਸਮਾਂ ਹੈ ਜਦੋਂ ਸਾਰੇ ਨਾਗਰਿਕ ਇਕਜੁੱਟ ਹੋ ਕੇ ਇਸ ਸਮਾਜਿਕ ਬੁਰਾਈ ਦਾ ਖਾਤਮਾ ਕਰ ਸਕਦੇ ਹਨ। ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਅਤੇ ਡੀਐਸਪੀ ਗੁਰਦੀਪ ਸਿੰਘ ਨੇ ਵੀ ਨਸ਼ਾ ਮੁਕਤੀ ਯਾਤਰਾ ਬਾਰੇ ਵਿਚਾਰ ਸਾਂਝੇ ਕੀਤੇ। ਅਮਲੋਹ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਥਾਣਾ ਅਮਲੋਹ ਦੇ ਮੁੱਖੀ ਬਲਜਿੰਦਰ ਸਿੰਘ,ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਮਨਪ੍ਰੀਤ ਸਿੰਘ ਦਿਓਲ, ਚੇਅਰਮੈਨ ਦੀਪ ਸਿੰਘ ਹਾਜ਼ਰ ਸਨ।
Advertisement