ਪੱਤਰ ਪ੍ਰੇਰਕ
ਘਨੌਲੀ, 19 ਅਗਸਤ
ਪੁਲੀਸ ਚੌਕੀ ਘਨੌਲੀ ਵੱਲੋਂ ਨਾਬਾਲਗ ਲੜਕੇ ਨਾਲ ਬਦਫੈਲੀ ਦੇ ਦੋਸ਼ ਹੇਠ ਇੱਕ ਜਣੇ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਸਬ-ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਖਰੈਤੀ ਲਾਲ ਪਿੰਡ ਬੇਗਮਪੁਰ ਇੱਥੋਂ ਨੇੜਲੇ ਇੱਕ ਪਿੰਡ ਦੇ 10 ਸਾਲਾ ਬੱਚੇ ਨੂੰ ਕਥਿਤ ਤੌਰ ’ਤੇ ਬਦਫੈਲੀ ਕਰਨ ਦੀ ਨੀਅਤ ਨਾਲ ਅਗਵਾ ਕਰ ਕੇ ਆਪਣੇ ਘਰ ਲੈ ਗਿਆ। ਉਸ ਨੇ ਜਦੋਂ ਲੜਕੇ ਨਾਲ ਗ਼ਲਤ ਹਰਕਤਾਂ ਦੀ ਕੋਸ਼ਿਸ਼ ਕੀਤੀ ਤਾਂ ਲੜਕੇ ਨੇ ਰੌਲਾ ਪਾ ਦਿੱਤਾ। ਇਸ ਉਪਰੰਤ ਮੁਲਜ਼ਮ ਨੇ ਲੜਕੇ ਨੂੰ ਛੱਡ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।