ਚੰਡੀਗੜ੍ਹ: ਇੱਥੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਵਿੱਚ ਮੋਟਰਸਾਈਕਲ ਸਵਾਰ ਦਾਖ਼ਲ ਹੋ ਗਿਆ। ਇਸ ਨਾਲ ਕਾਫਲਾ ਰੁਕ ਗਿਆ ਅਤੇ ਸੁਰੱਖਿਆ ਕਾਰਨਾਂ ਦੇ ਚਲਦਿਆਂ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਖੱਟਰ ਆਪਣੇ ਕਾਫਲੇ ਸਣੇ ਸੈਕਟਰ-4/5/8/9 ਚੌਕ ਤੋਂ ਮੁੱਖ ਮੰਤਰੀ ਰਿਹਾਇਸ਼ ਵੱਲ ਜਾ ਰਹੇ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਮੁੱਖ ਮੰਤਰੀ ਦੇ ਕਾਫ਼ਲੇ ’ਚ ਦਾਖਲ ਹੋ ਗਿਆ, ਜਿਸ ਨੂੰ ਪੁਲੀਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। -ਟਨਸ