DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਘਰ ਵਿੱਚੋਂ ਗਲੀ-ਸੜੀ ਲਾਸ਼ ਮਿਲੀ

ਪੁਲੀਸ ਨੇ ਨੇੜਲੇ ਪਿੰਡ ਮਾਣੇਮਾਜਰਾ ਦੇ ਇੱਕ ਘਰ ਵਿੱਚੋਂ ਖ਼ਰਾਬ ਹੋ ਚੁੱਕੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (45) ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਭੁਪਿੰਦਰ ਸਿੰਘ ਨੇ ਕਰੀਬ ਚਾਰ ਦਿਨ ਪਹਿਲਾਂ ਗਾਰਡਰ ਨਾਲ...

  • fb
  • twitter
  • whatsapp
  • whatsapp
Advertisement

ਪੁਲੀਸ ਨੇ ਨੇੜਲੇ ਪਿੰਡ ਮਾਣੇਮਾਜਰਾ ਦੇ ਇੱਕ ਘਰ ਵਿੱਚੋਂ ਖ਼ਰਾਬ ਹੋ ਚੁੱਕੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (45) ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਭੁਪਿੰਦਰ ਸਿੰਘ ਨੇ ਕਰੀਬ ਚਾਰ ਦਿਨ ਪਹਿਲਾਂ ਗਾਰਡਰ ਨਾਲ ਫਾਹਾ ਲਿਆ ਸੀ। ਇਸ ਦਾ ਪਤਾ ਅੱਜ ਉਸ ਸਮੇਂ ਲੱਗਾ ਜਦੋਂ ਉਸ ਦਾ ਰਿਸ਼ਤੇਦਾਰ ਉਸ ਨੂੰ ਮਿਲਣ ਆਇਆ।

ਡੀ ਐੱਸ ਪੀ ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਭੁਪਿੰਦਰ ਸਿੰਘ ਪਿੱਛੋਂ ਮੋਰਿੰਡਾ ਦਾ ਰਹਿਣ ਵਾਲਾ ਸੀ ਅਤੇ ਇੱਥੇ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ। ਉਸ ਦੀ ਪਤਨੀ ਅਤੇ ਧੀ ਅਮਰੀਕਾ ਵਿੱਚ ਰਹਿ ਰਹੀਆਂ ਸਨ, ਜਿਸ ਕਾਰਨ ਉਹ ਪਿਛਲੇ ਲੰਮੇ ਸਮੇਂ ਤੋਂ ਪ੍ਰੇਸ਼ਾਨ ਸੀ। ਉਸ ਦੀ ਦੇਖ-ਭਾਲ ਨੇੜਲੇ ਪਿੰਡ ਰਹਿੰਦੀ ਉਸ ਦੀ ਭੈਣ ਵੱਲੋਂ ਕੀਤੀ ਜਾ ਰਹੀ ਸੀ। ਅੱਜ ਜਦੋਂ ਮ੍ਰਿਤਕ ਦਾ ਭਾਣਜਾ, ਭੁਪਿੰਦਰ ਸਿੰਘ ਨੂੰ ਮਿਲਣ ਲਈ ਪਿੰਡ ਮਾਣੇਮਾਜਰਾ ਪੁੱਜਾ ਤਾਂ ਘਰ ਦੇ ਮੁੱਖ ਗੇਟ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ। ਜਦੋਂ ਉਹ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਤਾਂ ਘਰ ਵਿੱਚੋਂ ਭਾਰੀ ਬਦਬੂ ਆ ਰਹੀ ਸੀ ਜਿਸ ’ਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਇੱਥੋਂ ਦੀ ਪੁਲੀਸ ਅਤੇ ਹੋਰ ਰਿਸ਼ਤੇਦਾਰਾਂ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਏ ਐੱਸ ਆਈ ਰਣਜੀਤ ਸਿੰਘ ਸਮੇਤ ਪੁਲੀਸ ਟੀਮ ਮੌਕੇ ’ਤੇ ਪਹੁੰਚੀ। ਜਦੋਂ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰੋਂ ਭੁਪਿੰਦਰ ਸਿੰਘ ਦੀ ਖ਼ਰਾਬ ਹੋ ਚੁੱਕੀ ਲਾਸ਼ ਮਿਲੀ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
×