ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਨੂੰ ਡੇਢ ਲੱਖ ਦਾ ਚੈੱਕ
ਐਸ.ਏ.ਐਸ.ਨਗਰ(ਮੁਹਾਲੀ): ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੂੰ ਖੇਡ ਗਤੀਵਿਧੀਆਂ ਤੇਜ਼ ਕਰਨ ਲਈ ਡੇਢ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਲਕੀਅਤ ਸਿੰਘ, ਜਨਰਲ ਸਕੱਤਰ ਸਵਰਨ ਸਿੰਘ, ਪ੍ਰੀਤਮ ਸਿੰਘ, ਰਾਮ ਕੁਮਾਰ ਵਸ਼ਿਸ਼ਟ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ, ਸੰਜੀਵ ਕੁਮਾਰ ਬਾਂਸਲ, ਗੁਰਮਿੰਦਰ ਸਿੰਘ ਢੇਸੀ ਅਤੇ ਗੁਰਚਰਨ ਸਿੰਘ ਹਾਜ਼ਰ ਸਨ।
ਕੈਪਸ਼ਨ; ਮੁਹਾਲੀ ਅਥਲੈਟਿਕਸ ਐਸੋਸੀਏਸ਼ਨ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਬਲਬੀਰ ਸਿੱਧੂ। -ਫੋਟੋ: ਚਿੱਲਾ