ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੁਲਾਈ
ਇੱਥੋਂ ਦੇ ਪਿੰਡ ਧਨਾਸ ਵਿੱਚ ਸਥਿਤ ਈਡਬਲਿਊਐੱਸ ਦੇ ਫਲੈਟਾਂ ਦੇ ਨਜ਼ਦੀਕ ਦਰੱਖਤ ’ਤੇ ਵਿਅਕਤੀ ਦੀ ਲਾਸ਼ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਛਾਣ ਈਡਬਲਿਊਐੱਸ ਫਲੈਟਾਂ ਵਿੱਚ ਰਹਿਣ ਵਾਲੇ 47 ਸਾਲਾ ਮਨਸਾ ਰਾਮ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤੀ ਹੈ। ਪੁਲੀਸ ਨੂੰ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਤੋਂ ਖੁਦਕੁਸ਼ੀ ਪੱਤਰ ਮਿਲਿਆ ਹੈ, ਜਿਸ ਦੇ ਆਧਾਰ ’ਤੇ ਪੁਲੀਸ ਜਾਂਚ ਕਰ ਰਹੀ ਹੈ। ਪੱਤਰ ’ਚ ਵਿਅਕਤੀ ਨੇ ਖੁਦਕੁਸ਼ੀ ਦਾ ਜ਼ਿੰਮੇਵਾਰ ਕਿਸੇ ਨੂੰ ਨਹੀਂ ਠਹਿਰਾਇਆ। ਪੁਲੀਸ ਨੇ ਪੱਤਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।