ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੰਬਰਦਾਰਾਂ ਦਾ ਵਫ਼ਦ ਅਮਨ ਅਰੋੜਾ ਨੂੰ ਮਿਲਿਆ

ਚੋਣ ਮੈਨੀਫ਼ੈਸਟੋ ਵਿੱਚ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ
ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਅਮਨ ਅਰੋੜਾ ਨੂੰ ਮੰਗ ਪੱਤਰ ਦਿੰਦਾ ਹੋਇਆ।-ਫੋਟੋ: ਚਿੱਲਾ
Advertisement

ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸਤਨਾਮ ਸਿੰਘ ਗਿੱਲ ਲਾਂਡਰਾਂ, ਰਾਮ ਸਿੰਘ, ਭਜਨ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਅਰੋੜਾ ਨੂੰ ਮੰਗ ਪੱਤਰ ਸੌਂਪ ਕੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ।

ਵਫ਼ਦ ਨੇ ਮੰਗ ਕੀਤੀ ਕਿ ਨੰਬਰਦਾਰੀ ਪਹਿਲ ਦੇ ਆਧਾਰ ’ਤੇ ਜੱਦੀ ਪੁਸ਼ਤੀ ਕੀਤੇ ਜਾਵੇ ਤਾਂ ਕਿ ਅਦਾਲਤੀ ਕੇਸਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਚੋਣ ਮੈਨੀਫ਼ੈਸਟੋ ਅਨੁਸਾਰ ਨੰਬਰਦਾਰਾਂ ਦਾ ਮਾਣ ਭੱਤਾ ਤਿੰਨ ਹਜ਼ਾਰ ਮਹੀਨਾ ਕਰਨ, ਨੰਬਰਦਾਰ ਦਾ ਹਰਿਆਣਾ ਪੈਟਰਨ ਤੇ ਸਿਹਤ ਬੀਮਾ ਕਰਨ, ਟੌਲ ਪਲਾਜ਼ੇ ਤੋਂ ਛੋਟ ਦੇਣ ਅਤੇ ਪਹਿਲਾਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿਵਾਇਆ।

Advertisement

Advertisement
Show comments