ਪੰਚਕੂਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਯਤਨਾਂ ਤਹਿਤ ਕੁਰੂਕਸ਼ੇਤਰ ਵਿੱਚ ਮਨਾਇਆ ਜਾਣ ਵਾਲਾ ਗੀਤਾ ਜੈਅੰਤੀ ਸਮਾਰੋਹ ਪਿਛਲੇ ਛੇ ਸਾਲਾਂ ਤੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਇਸ ਸਾਲ ਕਨੇਡਾ ਦੇ ਲਿਵਿੰਗ ਆਰਟ ਸੈਂਟਰ ਮਿਸੀਸਾਗਾ ਵਿੱਚ 16 ਤੋਂ 19 ਸਤੰਬਰ ਤਕ ਗੀਤਾ ਮਹਾਉਤਸਵ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਵਿਚ ਦੇਸ਼-ਵਿਦੇਸ਼ ਦੀਆਂ 104 ਧਾਰਮਿਕ ਤੇ ਸਮਾਜਿਕ ਸੰਸਥਾਵਾਂ ਪਵਿੱਤਰ ਗ੍ਰੰਥ ਗੀਤਾ ਦੇ ਸਲੋਕਾਂ ’ਤੇ ਮੰਥਨ ਕਰਨਗੀਆਂ। ਹਰਿਆਣਾ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਲਈ ਹਰਿਆਣਾ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਦੀ ਅਗਵਾਈ ਹੇਠ ਇੱਕ ਵਫ਼ਦ ਕੈਨੇਡਾ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ ਨੂੰ ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ ’ਤੇ ਵਫ਼ਦ ਨਾਲ ਕੈਨੇਡਾ ਭੇਜਿਆ ਹੈ। -ਪੱਤਰ ਪ੍ਰੇਰਕ