ਹਰਜੀਤ ਸਿੰਘ
ਜ਼ੀਰਕਪੁਰ, 27 ਅਗਸਤ
ਇਥੋਂ ਦੀ ਵੀਆਈਪੀ ਰੋਡ ’ਤੇ ਬੇਕਰੀ ਦੀ ਦੁਕਾਨ ਅੱਗ ਲੱਗਣ ਕਾਰਨ ਸੜ ਗਈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਊੱਤੇ ਕਾਬੂ ਪਾਇਆ ਪਰ ਊਸ ਸਮੇਂ ਦੁਕਾਨ ਦਾ ਸਾਰਾ ਸਾਮਾਨ ਸੜ ਚੁੱਕਾ ਸੀ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੁਰਪਾਲ ਬੇਕਰ ਐਂਡ ਕਨਫੈਕਸ਼ਨਰੀ ਸਟੋਰ ਦੇ ਮਾਲਕ ਗਗਨ ਨੇ ਦੱਸਿਆ ਕਿ ਅੱਜ ਸਵੇਰੇ ਗੁਆਂਢੀਆਂ ਨੇ ਦੁਕਾਨ ਅੰਦਰੋਂ ਧੂੰਆਂ ਨਿਕਲਦਾ ਦੇਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਕਾਰਨ ਬੇਕਰੀ ਦਾ ਸਾਮਾਨ, ਫਰੀਜ਼ਰ, ਏਅਰ ਕੰਡੀਸ਼ਨਰ ਅਤੇ ਫਰਨੀਚਰ, ਸੀਲਿੰਗ ਫੈਨ ਆਦਿ ਸੜ ਕੇ ਸੁਆਹ ਹੋ ਗਏ। ਫਾਇਰ ਅਫਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਅੱਗ ਊੱਤੇ ਕਾਫੀ ਮੁਸ਼ੱਕਤ ਮਗਰੋਂ ਕਾਬੂ ਪਾਇਆ ਗਿਆ।