ਪਲਾਈਵੁੱਡ ਫੈਕਟਰੀ ’ਚ ਅੱਗ ਲੱਗੀ; ਦੋ ਮਜ਼ਦੂਰ ਜ਼ਖ਼ਮੀ : The Tribune India

ਪਲਾਈਵੁੱਡ ਫੈਕਟਰੀ ’ਚ ਅੱਗ ਲੱਗੀ; ਦੋ ਮਜ਼ਦੂਰ ਜ਼ਖ਼ਮੀ

ਮਸ਼ੀਨ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਘਟਨਾ ਵਾਪਰੀ

ਪਲਾਈਵੁੱਡ ਫੈਕਟਰੀ ’ਚ ਅੱਗ ਲੱਗੀ; ਦੋ ਮਜ਼ਦੂਰ ਜ਼ਖ਼ਮੀ

ਫੈਕਰਟੀ ਵਿੱਚ ਅੱਗ ਬੁਝਾਉਣ ਲਈ ਪਹੁੰਚੀ ਫਾਇਰ ਬ੍ਰਿਗੇਡ। -ਫੋਟੋ: ਰਵੀ ਕੁਮਾਰ

ਪੀਪੀ ਵਰਮਾ

ਪੰਚਕੂਲਾ, 7 ਅਗਸਤ

ਇਥੋਂ ਦੇ ਸਨਅਤੀ ਏਰੀਆ ਵਿੱਚ ਸਟਾਈਲਮ ਫੈਕਟਰੀ, ਜਿਹੜੀ ਗੋਲਡਨ ਲੈਮੀਨੇਸ਼ਨ ਨਾਂ ਨਾਲ ਵੀ ਜਾਣੀ ਜਾਂਦੀ ਹੈ, ਵਿੱਚ ਅੱਜ ਅੱਗ ਲੱਗ ਗਈ। ਇਸ ਘਟਨਾ ਕਾਰਨ ਦੋ ਮਜ਼ਦੂਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਫੈਕਟਰੀ ਇੰਡਸਟਰੀਅਲ ਏਰੀਏ-ਏ ਦੋ ਵੱਡੇ ਪਲਾਟਾਂ ਵਿੱਚ ਉਸਾਰੀ ਹੋਈ ਹੈ। ਇਸ ਫੈਕਟਰੀ ਵਿੱਚ ਸਨਮਾਇਕਾ ਅਤੇ ਪਲਾਈਵੁੱਡ ਬਣਾਈ ਜਾਂਦੀ ਹੈ।

ਕੰਪਨੀ ਦੇ ਮੈਨੇਜਰ ਸਾਹਿਲ ਸਿੰਗਲਾ ਨੇ ਦੱਸਿਆ ਕਿ ਅੱਗ ਲੱਗਣ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਾਇਰ ਸਟੇਸ਼ਨ ਪੰਚਕੂਲਾ ਦੇ ਚੀਫ਼ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀ ਟੀਮ ਘਟਨਾ ਵਾਲੀ ਥਾਂ ਉੱਤੇ ਪਹੁੰਚੀ ਤਾਂ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਜਾ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਸਵੇਰੇ 7 ਵਜੇ ਅੱਗ ਦੀ ਘਟਨਾ ਬਾਰੇ ਸੂਚਨਾ ਮਿਲੀ ਤੇ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਦੋ-ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਫੈਕਟਰੀ ਦੇ ਮੈਨੇਜਰ ਅਨੁਸਾਰ ਮਸ਼ੀਨ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਅੱਗ ਲੱਗੀ ਤੇ ਫੈਕਟਰੀ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫਾਇਰ ਵਿਭਾਗ ਅਨੁਸਾਰ ਅੱਗ ਉਸ ਵੇਲੇ ਵਧੇਰੇ ਫੈਲੀ ਜਦੋਂ ਲੱਕੜੀ ਦਾ ਬੁਰਾਦਾ ਇਸ ਦੀ ਲਪੇਟ ਵਿੱਚ ਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All