ਵਿੱਤ ਤੇ ਯੋਜਨਾ ਭਵਨ ਵਿੱਚ ਅੱਗ ਲੱਗੀ

ਫਾਲਸ-ਸੀਲਿੰਗ ਤੇ ਏਅਰਕੰਡੀਸ਼ਨ ਸਿਸਟਮ ਕਾਰਨ ਅੱਗ ਤੇਜ਼ੀ ਨਾਲ ਫੈਲੀ ਅੱਗ ਕਾਰਨ ਸੜੇ ਰਿਕਾਰਡ ਨੂੰ ਸੰਭਾਲਦਾ ਹੋਇਆ ਕਰਮਚਾਰੀ। -ਫੋਟੋ: ਮਨੋਜ ਮਹਾਜਨ

ਵਿੱਤ ਤੇ ਯੋਜਨਾ ਭਵਨ ਵਿੱਚ ਅੱਗ ਲੱਗੀ

ਅੱਗ ਕਾਰਨ ਸੜੇ ਰਿਕਾਰਡ ਨੂੰ ਸੰਭਾਲਦਾ ਹੋਇਆ ਕਰਮਚਾਰੀ। -ਫੋਟੋ: ਮਨੋਜ ਮਹਾਜਨ

ਕੁਲਦੀਪ ਸਿੰਘ

ਚੰਡੀਗੜ੍ਹ, 18 ਸਤੰਬਰ

ਇਥੇ ਸੈਕਟਰ-33 ਸਥਿਤ ਪੰਜਾਬ ਦੇ ਵਿੱਤ ਤੇ ਯੋਜਨਾ ਭਵਨ ਵਿੱਚ ਅੱਜ ਸਵੇਰੇ ਅੱਗ ਲੱਗ ਗਈ ਜਿਸ ਕਾਰਨ ਇਮਾਰਤ ਵਿਚਲੇ ਦਫ਼ਤਰਾਂ ਵਿੱਚ ਸਰਕਾਰੀ ਰਿਕਾਰਡ ਸੜ ਗਿਆ। ਅੱਗ ਲੱਗਣ ਦੇ ਕਾਰਨਾਂ ਬਾਰੇ ਸਹੀ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਿਜਲੀ ਦੇ ਸ਼ਾਰਟ-ਸਰਕਟ ਕਾਰਨ ਅੱਗ ਲੱਗੀ ਹੋ ਸਕਦੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਇਮਾਰਤ ਵਿੱਚ ਅੱਗ ਸਵੇਰੇ 6 ਵਜੇ ਦੇ ਕਰੀਬ ਲੱਗੀ। ਅੱਗ ਦਾ ਪਤਾ ਉਦੋਂ ਲੱਗਿਆ ਜਦੋਂ ਚੌਕੀਦਾਰਾਂ ਨੇ ਇਮਾਰਤ ਦੀ ਪਹਿਲੀ ਮੰਜ਼ਿਲ ਅੰਦਰੋਂ ਧੂੰਆਂ ਨਿਕਲਦਾ ਦੇਖਿਆ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲੀਸ ਨੂੰ ਦਿੱਤੀ ਗਈ। ਸੂਚਨਾ ਮਿਲਣ ’ਤੇ ਸੈਕਟਰ-32, ਸੈਕਟਰ-38, ਸੈਕਟਰ-17, ਸੈਕਟਰ-11 ਅਤੇ ਮਨੀਮਾਜਰਾ ਸਮੇਤ ਕਈ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਰੀਬ 4 ਘੰਟੇ ਵਿੱਚ ਅੱਗ ਉੱਤੇ ਕਾਬੂ ਪਾਇਆ ਗਿਆ।

ਵੇਰਵਿਆਂ ਅਨੁਸਾਰ ਪਹਿਲੀ ਮੰਜ਼ਿਲ ਵਿੱਚ ਲੱਗੀ ਅੱਗ ਦੀਆਂ ਲਪਟਾਂ ਪੰਜਵੀਂ ਮੰਜ਼ਿਲ ਤੱਕ ਪਹੁੰਚੀਆਂ ਗਈਆਂ। ਇਮਾਰਤ ਦੇ ਅੰਦਰ ਕੀਤੀ ਹੋਈ ਫਾਲ-ਸੀਲਿੰਗ ਅਤੇ ਸੈਂਟਰਲਾਈਜ਼ਡ ਏਅਰਕੰਡੀਸ਼ਨ ਸਿਸਟਮ ਰਾਹੀਂ ਅੱਗ ਦਾ ਫੈਲਾਅ ਜ਼ਿਆਦਾ ਵਧਿਆ ਜਿਸ ਕਾਰਨ ਜ਼ਹਿਰੀਲਾ ਧੂੰਆਂ ਇਮਾਰਤ ਦੇ ਅੰਦਰ ਫੈਲ ਗਿਆ ਅਤੇ ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਸ਼ਨੀਵਾਰ ਛੁੱਟੀ ਦਾ ਦਿਨ ਹੋਣ ਕਰਕੇ ਅੱਗ ਲੱਗਣ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਇਮਾਰਤ ਦੇ ਅੰਦਰ ਪਏ ਕੰਪਿਊਟਰ, ਪ੍ਰਿੰਟਰ, ਫੋਟੋਸਟੇਟ ਮਸ਼ੀਨਾਂ, ਸੈਟਰਲਾਈਜ਼ਡ ਏਅਰਕੰਡੀਸ਼ਨ ਸਿਸਟਮ, ਐੱਲ.ਈ.ਡੀ. ਲਾਈਟਾਂ ਸਮੇਤ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਿੰਸੀਪਲ ਸੈਕਟਰੀ ਰਾਜ ਕਮਲ ਚੌਧਰੀ, ਆਰਥਿਕ ਅਤੇ ਅੰਕੜਾ ਸੰਗਠਨ ਵਿਭਾਗ ਦੇ ਆਰਥਿਕ ਸਲਾਹਕਾਰ ਮੋਹਨ ਲਾਲ ਸ਼ਰਮਾ, ਡਾਇਰੈਕਟਰ ਪਲਾਨਿੰਗ ਸੁਮਿਤ ਕੁਮਾਰ, ਖਜ਼ਾਨਾ ਤੇ ਲੇਖਾ ਸ਼ਾਖਾ ਦੇ ਐਡੀਸ਼ਨਲ ਡਾਇਰੈਕਟਰ ਸੰਜੀਵ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਇਮਾਰਤ ਵਿੱਚ ਖਜ਼ਾਨਾ ਤੇ ਲੇਖਾ ਸ਼ਾਖਾ ਦਾ ਮੁੱਖ ਦਫ਼ਤਰ, ਆਰਥਿਕ ਅਤੇ ਅੰਕੜਾ ਸੰਗਠਨ ਵਿਭਾਗ, ਪੰਜਾਬ ਰਾਜ ਯੋਜਨਾ ਬੋਰਡ, ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ (ਐੱਨ.ਪੀ.ਐੱਸ.) ਦਾ ਦਫ਼ਤਰ, ਲੋਕਲ ਫੰਡ ਦਫ਼ਤਰ, ਅੰਦਰੂਨੀ ਪੜਤਾਲ ਸ਼ਾਖਾ, ਛੋਟੀਆਂ ਬੱਚਤਾਂ, ਬੈਂਕਿੰਗ ਫਾਈਨਾਂਸ ਸਮੇਤ ਕਈ ਵਿਭਾਗਾਂ ਦੇ ਦਫ਼ਤਰ ਹਨ।

ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ ਦਫ਼ਤਰ ਦਾ ਬਚਾਅ ਰਿਹਾ

ਵਿੱਤ ਤੇ ਯੋਜਨਾ ਭਵਨ ਇਮਾਰਤ ਦੀ ਗਰਾਊਂਡ ਫਲੋਰ ਉੱਤੇ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਆਈ.ਐੱਚ.ਆਰ.ਐੱਮ.ਐੱਸ.) ਦਾ ਦਫ਼ਤਰ ਵੀ ਹੈ ਜਿਸ ਰਾਹੀਂ ਪੂਰੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦਾ ਆਨਲਾਈਨ ਸਰਵਿਸ ਰਿਕਾਰਡ ਸੰਭਾਲਿਆ ਜਾਂਦਾ ਹੈ। ਸੇਵਾਮੁਕਤ ਕਰਮਚਾਰੀਆਂ ਦੇ ਈਪੀਪੀਓ (ਇਲੈਕਟ੍ਰੋਨਿਕ ਪੈਨਸ਼ਨ ਪੇਅ-ਆਰਡਰ) ਵੀ ਇਸੇ ਸਿਸਟਮ ਰਾਹੀਂ ਭੇਜੇ ਜਾਂਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਅੱਗ ਇਸ ਦਫ਼ਤਰ ਤੱਕ ਪਹੁੰਚ ਜਾਂਦੀ ਤਾਂ ਪੂਰੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਆਨਲਾਈਨ ਕੰਮ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All