ਚੰਡੀਗੜ੍ਹ ’ਚ ਤੇਜ਼ ਰਫ਼ਤਾਰ ਥਾਰ ਦੀ ਫੇਟ ਨਾਲ ਇਕ ਲੜਕੀ ਹਲਾਕ; ਇਕ ਜ਼ਖ਼ਮੀ
Thar ਇੱਥੋਂ ਦੇ ਸੈਕਟਰ-46 ਨਜ਼ਦੀਕ ਤੇਜ਼ ਰਫ਼ਤਾਰ ਥਾਰ ਨੇ ਦੋ ਲੜਕੀਆਂ ਵਿੱਚ ਟੱਕਰ ਮਾਰ ਦਿੱਤੀ। ਇਸ ਦੌਰਾਨ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦੋਂ ਕਿ ਦੂਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ...
Advertisement
Thar ਇੱਥੋਂ ਦੇ ਸੈਕਟਰ-46 ਨਜ਼ਦੀਕ ਤੇਜ਼ ਰਫ਼ਤਾਰ ਥਾਰ ਨੇ ਦੋ ਲੜਕੀਆਂ ਵਿੱਚ ਟੱਕਰ ਮਾਰ ਦਿੱਤੀ। ਇਸ ਦੌਰਾਨ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦੋਂ ਕਿ ਦੂਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤਾਂ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਬਾਅਦ ਦੁਪਹਿਰ ਵਾਪਰੀ, ਜਦੋਂ ਸੈਕਟਰ-46 ਵਿੱਚ ਸੜਕ ਕੰਡੇ ਦੋ ਲੜਕੀਆਂ ਖੜੀਆਂ ਸਨ ਤਾਂ ਤੇਜ਼ ਰਫ਼ਤਾਰ ਥਾਰ ਚਾਲਕ ਨੇ ਉਨ੍ਹਾਂ ਵਿੱਚ ਟੱਕਰ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਦੇ ਥਾਣਾ ਸੈਕਟਰ-34 ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Advertisement
Advertisement
×