
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 26 ਮਈ
ਇੱਥੋਂ ਦੀ ਪ੍ਰੀਤ ਕਲੋਨੀ ਦੇ ਮਕਾਨ ਨੰਬਰ 251 ਵਿੱਚ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਅੱਗ ਲੱਗ ਗਈ। ਘਰ ਵਿੱਚੋਂ ਧੂੰਆਂ ਨਿਕਲਦਾ ਦੇਖ ਗੁਆਂਢੀਆਂ ਨੇ ਘਰ ਦਾ ਤਾਲਾ ਤੋੜ ਕੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ, ਜਿਸ ਮਗਰੋਂ ਉਨ੍ਹਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਫਾਇਰ ਬ੍ਰਿਗੇਡ ਦੇ ਮੁਲਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ। ਘਰ ਵਿੱਚ ਰਹਿਣ ਵਾਲੀ ਸਰੋਜ ਨੇ ਦੱਸਿਆ ਕਿ ਉਹ ਆਪਣੇ ਛੋਟੇ ਲੜਕੇ ਨਾਲ ਇਸ ਮਕਾਨ ਵਿੱਚ ਕਿਰਾਏ ’ਤੇ ਰਹਿੰਦੀ ਹੈ। ਉਸ ਨੇ ਦੱਸਿਆ ਕਿ ਉਹ ਕੋਠੀਆਂ ਵਿੱਚ ਕੰਮ ਕਰਕੇ ਘਰ ਦਾ ਖਰਚਾ ਚਲਾ ਰਹੀ ਸੀ। ਲੰਘੀ ਰਾਤ ਉਹ ਮੰਡੀ ਗਈ ਸੀ। ਇਸ ਦੌਰਾਨ ਗੁਆਂਢੀਆਂ ਨੇ ਉਸ ਨੂੰ ਫ਼ੋਨ ਕਰਕੇ ਅੱਗ ਦੀ ਸੂਚਨਾ ਦਿੱਤੀ। ਜਦ ਉਹ ਮੌਕੇ ’ਤੇ ਪਹੁੰਚੀ ਤਾਂ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਹੈ।
ਸੀਐੱਨਜੀ ਪੰਪ ਨੇੜੇ ਤੇਲ ਦੇ ਡਰੰਮ ਨੂੰ ਅੱਗ ਲੱਗੀ
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਫੋਕਲ ਪੁਆਇਟ ਦੇ ਸੀਐੱਨਜੀ ਗੈਸ ਪੰਪ ਨੇੜੇ ਐੱਸਐੱਸ ਮਸ਼ੀਨ ਟੂਲਜ਼ ਵਿੱਚ ਅੱਜ ਤੇਲ ਦੇ ਡਰੰਮ ਨੂੰ ਅਚਾਨਕ ਅੱਗ ਲੱਗ ਗਈ। ਫਰਮ ਦੇ ਮਾਲਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿਤੀ, ਜਿਸ ’ਤੇ ਫਾਇਰ ਅਫ਼ਸਰ ਪਰਦੀਪ ਕੁਮਾਰ ਅਤੇ ਜਗਜੀਤ ਸਿੰਘ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਅੱਗ ਉੱਤੇ ਕਾਬੂ ਪਾਇਆ। ਫਾਇਰ ਅਫ਼ਸਰ ਪਰਦੀਪ ਕੁਮਾਰ ਨੇ ਦੱਸਿਆ ਕਿ ਮੌਕੇ ’ਤੇ ਅੱਗ ਉੱਤੇ ਕਾਬੂ ਪਾਉਣ ਸਦਕਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ