ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਪੁਲੀਸ ਨ4ੇ ਗੈਰ ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਇਕ ਕਿਲੋ ਅਫੀਮ ਤੇ 21 ਟੀਕੇ ਬਰਾਮਦ ਕਰਕੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕੀਤੀ ਹੈ। ਜਿਨ੍ਹਾਂ ਨੇ ਸੈਕਟਰ-17 ਬੱਸ ਅੱਡੇ ਦੇ ਪਿਛਲੇ ਪਾਸੇ ਨਾਕਾਬੰਦੀ ਦੌਰਾਨ ਬਿਰਜਪਾਲ ਵਾਸੀ ਬਰੈਲੀ (ਉੱਤਰ ਪ੍ਰਦੇਸ਼) ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਕ ਕਿਲੋ ਅਫੀਮ ਬਰਾਮਦ ਕੀਤੀ। ਥਾਣਾ ਸੈਕਟਰ-17 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਆਈਟੀ ਪਾਰਕ ਦੀ ਟੀਮ ਨੇ ਆਈਟੀ ਪਾਰਕ ਟਿਊਬਵੈੱਲ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਨਿਤੀਨ ਵਾਸੀ ਮਨੀਮਾਜਰਾ ਨੂੰ ਰੋਕ ਕੇ ਤਲਾਸ਼ੀ ਲਈ। ਪੁਲੀਸ ਨੇ ਮੁਲਜ਼ਮ ਕੋਲੋਂ 21 ਟੀਕੇ ਬਰਾਮਦ ਕੀਤੇ।