ਵੱਡੀ ਗਿਣਤੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਹਲਕਾ ਮੁਹਾਲੀ ਦੇ ਦਰਜਨਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਥੇਦਾਰ ਸੋਹਾਣਾ ਨੇ ਕਿਹਾ ਕਿ ਇਹ ਨੌਜਵਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ...
Advertisement
ਹਲਕਾ ਮੁਹਾਲੀ ਦੇ ਦਰਜਨਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਜਥੇਦਾਰ ਸੋਹਾਣਾ ਨੇ ਕਿਹਾ ਕਿ ਇਹ ਨੌਜਵਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਜਾ ਰਹੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
Advertisement
ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਭਰਵਾਂ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਸਮਾਂ ਆਉਣ ’ਤੇ ਉਨ੍ਹਾਂ ਨੂੰ ਸਨਮਾਨ ਅਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਇਸ ਮੌਕੇ ਪਾਰਟੀ ਆਗੂ ਸੁਖਵਿੰਦਰ ਸਿੰਘ ਸ਼ਿੰਦੀ, ਨੰਬਰਦਾਰ ਹਰਵਿੰਦਰ ਸਿੰਘ ਸੁੱਖਗੜ੍ਹ, ਕੈਪਟਨ ਰਮਨਦੀਪ ਸਿੰਘ ਬਾਵਾ, ਰਮਨ ਅਰੋੜਾ, ਜਸ਼ਨ ਪੰਡਿਤ ਕੰਬਾਲੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ
Advertisement
×