ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 27 ਅਗਸਤ
ਵੀਆਈਪੀ ਰੋਡ ’ਤੇ ਸਥਿਤ ਟ੍ਰਿਪਲ ਸੀ ਵਿੱਚ ਚੱਲ ਰਹੇ ਮਸਾਜ ਪਾਰਲਰਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੁਲੀਸ ਨੇ ਸੱਤ ਮਸਾਜ ਪਾਰਲਰ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮਸਾਜ ਪਾਰਲਰਾਂ ਵਿੱਚ ਕੰਮ ਕਰਦੀਆਂ 39 ਔਰਤਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੁੱਛਗਿੱਛ ਕਰਕੇ ਛੱਡ ਦਿੱਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇਮੋਰਲ ਟ੍ਰੈਫ਼ਿਕਿੰਗ ਐਕਟ ਤਹਿਤ ਕੇਸ ਦਰਜ ਕਰਕੇ ਮਸਾਜ ਪਾਰਲਰਾਂ ਦੇ ਸੰਚਾਲਕਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਜ਼ੀਰਕਪੁਰ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵੀਆਈਪੀ ਰੋਡ ’ਤੇ ਸਥਿਤ ਟ੍ਰਿਪਲ ਸੀ ਵਿੱਚ ਵੱਡੇ ਪੱਧਰ ’ਤੇ ਮਸਾਜ ਪਾਰਲਰ ਚਲਾਏ ਜਾ ਰਹੇ ਹਨ, ਜਿਨ੍ਹਾਂ ਕੋਲ ਕੋਈ ਮਨਜ਼ੂਰੀ ਨਹੀਂ ਹੈ। ਸੱਤ ਮਸਾਜ ਪਾਰਲਰਾਂ ਤੋਂ 39 ਔਰਤਾਂ ਨੂੰ ਹਿਰਾਸਤ ਵਿੱਚ ਲੈ ਪੁੱਛਗਿੱਛ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।