ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਜੁਲਾਈ
ਇੱਥੇ ਲਾਵਾਰਿਸ ਪਸ਼ੂ ਕਾਰਨ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਸੁਹਾਗਹੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿਤਾ ਮੰਗਾ ਸਿੰਘ ਉਰਫ ਮੰਗਲ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਹਿੰਦ ਜਾ ਰਹੇ ਸੀ। ਜਦੋਂ ਉਹ ਪਿੰਡ ਸੌਢਾ ਕੋਲ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਅਚਾਨਕ ਇਕ ਲਾਵਾਰਿਸ ਪਸ਼ੂ ਆ ਗਿਆ। ਸੜਕ ’ਤੇ ਡਿੱਗਣ ਕਾਰਨ ਉਸ ਦੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।