ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੱਲਦੀ ਕਾਰ ਨੂੰ ਅੱਗ ਲੱਗੀ

ਪੱਤਰ ਪ੍ਰੇਰਕ ਬਨੂੜ, 15 ਸਤੰਬਰ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਬਸੀ ਈਸੇ ਖਾਂ ਕੋਲ ਅੱਜ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਮਾਲਕ ਅਤੇ ਚਾਲਕ ਦਾ ਬਚਾਅ ਹੋ ਗਿਆ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ...
Advertisement

ਪੱਤਰ ਪ੍ਰੇਰਕ

ਬਨੂੜ, 15 ਸਤੰਬਰ

Advertisement

ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਬਸੀ ਈਸੇ ਖਾਂ ਕੋਲ ਅੱਜ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਮਾਲਕ ਅਤੇ ਚਾਲਕ ਦਾ ਬਚਾਅ ਹੋ ਗਿਆ।

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦਾ ਵਸਨੀਕ ਅਨਿਲ ਕੁਮਾਰ ਪੁੱਤਰ ਕੁਲਵੰਤ ਰਾਏ ਆਪਣੀ ਕਾਰ ਵਿੱਚ ਡਰਾਈਵਰ ਨਾਲ ਮੰਡੀ ਗੋਬਿੰਦਗੜ੍ਹ ਤੋਂ ਜ਼ੀਰਕਪੁਰ ਨੂੰ ਜਾ ਰਿਹਾ ਸੀ। ਕਾਰ ਜਦੋਂ ਪਿੰਡ ਬਸੀ ਈਸੇ ਖਾਂ ਦੇ ਨਜ਼ਦੀਕ ਪਹੁੰਚੀ ਤਾਂ ਅਚਾਨਕ ਕਾਰ ਅਗਲੇ ਹਿੱਸੇ ਵਿੱਚੋਂ ਧੂੰਆਂ ਲਿਕਲਣ ਲੱਗ ਪਿਆ। ਡਰਾਈਵਰ ਨੇ ਗੱਡੀ ਰੋਕ ਕੇ ਬੋਨਟ ਖੋਲ੍ਹਿਆ ਤਾਂ ਕਾਰ ਨੂੰ ਇਕਦਮ ਅੱਗ ਲੱਗ ਗਈ। ਉਸ ਨੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਅਤੇ ਮਾਲਕ ਨੂੰ ਵੀ ਗੱਡੀ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਜ਼ੀਰਕਪੁਰ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਪਰ ਉਸ ਸਮੇਂ ਤੱਕ ਕਾਰ ਸੜ ਗਈ ਸੀ।

Advertisement
Show comments