ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਸਤੰਬਰ
ਸੈਕਟਰ-17 ਸਥਿਤ ਐੱਲਆਈਸੀ ਦੇ ਦਫ਼ਤਰ ਦੀ ਛੱਤ ਤੋਂ ਇਕ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜੇਸ਼ ਸਿੰਘ (52) ਵਾਸੀ ਸੈਕਟਰ-15 ਵਜੋਂ ਹੋਈ ਹੈ, ਜੋ ਕਿ ਐੱਲਆਈਸੀ ’ਚ ਹੀ ਤਾਇਨਾਤ ਸੀ। ਇਸ ਬਾਰ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੇ ਐੱਲਆਈਸੀ ਦੀ ਉਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤਾ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਸੈਕਟਰ-17 ਦੀ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਦਫ਼ਤਰ ’ਚ ਨਾਲ ਕੰਮ ਕਰਨ ਵਾਲਿਆਂ ਤੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।