ਨਸ਼ੇ ਸਬੰਧੀ ਵਿਦਿਆਰਥੀਆਂ ਦੀ ਗੁਪਤ ਸੂਚੀ ਹੋਵੇਗੀ ਤਿਆਰ
ਸਿੱਖਿਆ ਵਿਭਾਗ ਵੱਲੋਂ ਪੰਚਕੂਲਾ ਜ਼ਿਲ੍ਹੇ ਦੇ 425 ਸਕੂਲਾਂ ਵਿੱਚ ਨਸ਼ਿਆਂ ਦੇ ਆਦੀ ਪਾਏ ਜਾਣ ਵਾਲੇ ਵਿਦਿਆਰਥੀਆਂ ਦੀ ਇੱਕ ਗੁਪਤ ਸੂਚੀ ਤਿਆਰ ਕੀਤੀ ਜਾਵੇਗੀ। ਸਿੱਖਿਆ ਵਿਭਾਗ ਇਸ ਸੂਚੀ ਦੇ ਆਧਾਰ ’ਤੇ ਬੱਚਿਆਂ ਦੀ ਕਾਊਂਸਲਿੰਗ ਕਰੇਗਾ ਅਤੇ ਜੇ ਲੋੜ ਪਈ ਤਾਂ ਉਨ੍ਹਾਂ...
Advertisement
ਸਿੱਖਿਆ ਵਿਭਾਗ ਵੱਲੋਂ ਪੰਚਕੂਲਾ ਜ਼ਿਲ੍ਹੇ ਦੇ 425 ਸਕੂਲਾਂ ਵਿੱਚ ਨਸ਼ਿਆਂ ਦੇ ਆਦੀ ਪਾਏ ਜਾਣ ਵਾਲੇ ਵਿਦਿਆਰਥੀਆਂ ਦੀ ਇੱਕ ਗੁਪਤ ਸੂਚੀ ਤਿਆਰ ਕੀਤੀ ਜਾਵੇਗੀ। ਸਿੱਖਿਆ ਵਿਭਾਗ ਇਸ ਸੂਚੀ ਦੇ ਆਧਾਰ ’ਤੇ ਬੱਚਿਆਂ ਦੀ ਕਾਊਂਸਲਿੰਗ ਕਰੇਗਾ ਅਤੇ ਜੇ ਲੋੜ ਪਈ ਤਾਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਦੀ ਮਦਦ ਲਈ ਜਾਵੇਗੀ। ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਐੱਨ ਸੀ ਸੀ, ਐੱਨ ਐੱਸ ਐੱਸ ਅਤੇ ਸਕਾਊਟ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਧਿਆ ਮਲਿਕ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ ਸਕੂਲਾਂ ਵਿੱਚ ਨੁੱਕੜ ਨਾਟਕ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।
Advertisement
Advertisement
