ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਮੱਲ ਮਾਰੀ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸੈਸ਼ਨ 2023-24 ਦੀ ਐਮ.ਏ. ਪੰਜਾਬੀ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ ਨੈੱਟ ਅਤੇ ਜੇਆਰਐੱਫ) ਨੂੰ ਪਾਸ ਕੀਤਾ ਅਤੇ ਆਲ ਇੰਡੀਆ ਰੈਂਕ...
Advertisement
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸੈਸ਼ਨ 2023-24 ਦੀ ਐਮ.ਏ. ਪੰਜਾਬੀ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ ਨੈੱਟ ਅਤੇ ਜੇਆਰਐੱਫ) ਨੂੰ ਪਾਸ ਕੀਤਾ ਅਤੇ ਆਲ ਇੰਡੀਆ ਰੈਂਕ ਤੀਜਾ ਹਾਸਲ ਕੀਤਾ। ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਅਤੇ ਵਿਦਿਆਰਥਣ ਨੂੰ ਵਧਾਈ ਦਿੱਤੀ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ, ਡਾ. ਹਰਮਿੰਦਰ ਸਿੰਘ, ਪ੍ਰੋ. ਜਸ਼ਨਪ੍ਰੀਤ ਕੌਰ ਅਤੇ ਪ੍ਰੋ. ਸ਼ਹਿਜੀਤ ਸਿੰਘ ਕੰਗ ਹਾਜ਼ਰ ਸਨ।
Advertisement