ਡੀਸੀ ਵੱਲੋਂ ਅਹੁਦਾ ਸੰਭਾਲਦਿਆਂ ਹੀ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ

ਡੀਸੀ ਵੱਲੋਂ ਅਹੁਦਾ ਸੰਭਾਲਦਿਆਂ ਹੀ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

ਦਰਸ਼ਨ ਸਿੰਘ ਸੋਢੀ

ਐੱਸ.ਏ.ਐੱਸ. ਨਗਰ (ਮੁਹਾਲੀ), 24 ਸਤੰਬਰ

ਆਮ ਲੋਕਾਂ ਨੂੰ ਸਮਾਂਬੱਧ ਅਤੇ ਬਿਨਾ ਕਿਸੇ ਦਿੱਕਤ ਤੋਂ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਸੈਕਟਰ-76 ਵਿਚ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਚੱਲਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਡੀਸੀ ਨੇ ਫ਼ਰਦ ਕੇਂਦਰ, ਸੁਵਿਧਾ ਕੇਂਦਰ, ਆਰਟੀਆਈ ਦਫ਼ਤਰ, ਤਹਿਸੀਲ ਅਤੇ ਹੋਰ ਦਫ਼ਤਰਾਂ ਦੇ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਟੋਕਨ ਨੰਬਰ ਜਾਰੀ ਕਰਨ ਤੋਂ ਲੈ ਕੇ ਸੇਵਾ ਮਿਲਣ ਤੱਕ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਵੀ ਕੀਤੀ।

ਡੀਸੀ ਨੇ ਸੇਵਾ ਅਤੇ ਸੁਵਿਧਾ ਕੇਂਦਰ ਦੇ ਪ੍ਰਬੰਧਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਾਊਂਟਰਾਂ ਉੱਤੇ ਹਰ ਅਪਰੇਟਰ ਲੋਕਾਂ ਨੂੰ ਸੇਵਾਵਾਂ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਵੇ ਤਾਂ ਜੋ ਲੋਕਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਸ੍ਰੀਮਤੀ ਕਾਲੀਆ ਨੇ ਇਹ ਵੀ ਕਿਹਾ ਕਿ ਟੋਕਨ ਪ੍ਰਾਪਤ ਕਰਨ ਤੋਂ ਬਾਅਦ ਲੋਕਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬੈਠਣ ਲਈ ਵਧੇਰੇ ਕੁਰਸੀਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਏਡੀਸੀ (ਜ) ਕੋਮਲ ਮਿੱਤਲ, ਏਡੀਸੀ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ ਦੀ ਮੌਜੂਦਗੀ ਵਿੱਚ ਇਸ ਦੌਰੇ ਦੌਰਾਨ ਡੀਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਸੁਵਿਧਾਵਾਂ ਦੇਣ ਲਈ ਇਹ ਸੇਵਾ ਅਤੇ ਸੁਵਿਧਾ ਕੇਂਦਰ ਖੋਲ੍ਹੇ ਗਏ ਹਨ, ਇਸ ਵਾਸਤੇ ਇਨ੍ਹਾਂ ਸੇਵਾਵਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗੇ ਵੀ ਇਸ ਤਰ੍ਹਾਂ ਦੇ ਅਚਨਚੇਤ ਦੌਰੇ ਜਾਰੀ ਰਹਿਣਗੇ। ਡੀਸੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ’ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਦਫ਼ਤਰ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਲੋਕਾਂ ਨਾਲ ਨਿਮਰਤਾ ਤੇ ਸਲੀਕੇ ਨਾਲ ਪੇਸ਼ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਸਟਾਫ਼ ਮੈਂਬਰਾਂ ’ਚ ਕੰਮ ਦੀ ਵੰਡ ਸਹੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All