ਸਬਜ਼ੀ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਪੋਲ ਖੁਲ੍ਹੀ : The Tribune India

ਸਬਜ਼ੀ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਪੋਲ ਖੁਲ੍ਹੀ

ਲੋਕ ਸੈਕਟਰ-26 ਦੀ ਮੰਡੀ ਵਿੱਚ ਗੰਦਗੀ ’ਚ ਸਬਜ਼ੀਆਂ ਖਰੀਦਣ ਲਈ ਮਜਬੂਰ

ਸਬਜ਼ੀ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਪੋਲ ਖੁਲ੍ਹੀ

ਸੈਕਟਰ-26 ’ਚ ਸਬਜ਼ੀ ਮੰਡੀ ਵਿੱਚ ਲੱਗੇ ਗੰਦਗੀ ਦੇ ਢੇਰ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 27 ਸਤੰਬਰ

ਇਥੇ ਅਤੇ ਆਲੇ-ਦੁਆਲੇ ਇਲਾਕੇ ਵਿੱਚ ਬੀਤੇ ਚਾਰ ਦਿਨ ਲਗਾਤਾਰ ਪਏ ਮੀਂਹ ਨੇ ਸੈਕਟਰ-26 ਦੀ ਸਬਜ਼ੀ ਮੰਡੀ ’ਚ ਸਫਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਮੰਡੀ ਵਿੱਚ ਥਾਂ-ਥਾਂ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਸਬਜ਼ੀ ਮੰਡੀ ’ਚ ਪਸਰੀ ਗੰਦਗੀ ਵੱਲ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਜਾਂ ਵਪਾਰੀ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਦੀ ਅਣਦੇਖੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਸਬਜ਼ੀ ਮੰਡੀ ਵਿੱਚ ਵੈਂਡਰਜ਼ ਕੂੜੇ ਦੇ ਢੇਰ ਨਜ਼ਦੀਕ ਬੈਠ ਕੇ ਸਬਜ਼ੀਆਂ ਵੇਚ ਰਹੇ ਹਨ।

ਪੁਲੀਸ ਲਾਈਨ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਸਥਿਤ ਸਬਜ਼ੀ ਮੰਡੀ ’ਚ ਫੈਲੀ ਗੰਦਗੀ ਅਤੇ ਬਦਬੂ ਕਾਰਨ ਇਥੇ ਖੜ੍ਹੇ ਹੋਣਾ ਵੀ ਮੁਸ਼ਕਿਲ ਹੈ। ਬਰਸਾਤੀ ਪਾਣੀ ਦੇ ਸਹੀ ਨਿਕਾਸ ਪ੍ਰਬੰਧ ਨਾ ਹੋਣ ਕਾਰਨ ਮੀਂਹ ਤੋਂ ਬਾਅਦ ਮੰਡੀ ਵਿੱਚ ਗੰਦਾ ਪਾਣੀ ਭਰਿਆ ਹੋਇਆ ਹੈ। ਲੋਕਾਂ ਨੂੰ ਗੰਦਗੀ ਅਤੇ ਚਿੱਕੜ ਵਿੱਚੋਂ ਨਿਕਲ ਕੇ ਸਬਜ਼ੀ ਮੰਡੀ ਵਿੱਚ ਦਾਖਲ ਹੋਣਾ ਪੈਂਦਾ ਹੈ। ਇਨ੍ਹਾਂ ਗੰਦਗੀ ਦੇ ਢੇਰਾਂ ’ਤੇ ਲਾਵਾਰਿਸ਼ ਵੀ ਖੜ੍ਹੇ ਦਿਖਾਈ ਦਿੰਦੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ’ਚ ਸਫ਼ਾਈ ਮੁਹਿੰਮ ਚਲਾਉਣ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੀਆਂ ਮੰਡੀਆਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਹਾਲ ਮਾੜਾ ਹੈ।

ਮੰਡੀ ’ਚ ਫੈਲੀ ਗੰਦਗੀ ਨੂੰ ਲੈ ਕੇ ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਡੀ ਦੀ ਸਫ਼ਾਈ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਪਰ ਠੋਸ ਕਾਰਵਾਈ ਨਹੀਂ ਹੋ ਰਹੀ। ਮੰਡੀ ’ਚ ਸਬਜ਼ੀ ਲੈਣ ਆਈ ਸੁਨੀਤਾ ਨਾਂ ਦੀ ਔਰਤ ਨੇ ਕਿਹਾ ਕਿ ਸੈਕਟਰ-26 ਦੀ ਮੰਡੀ ਵਿੱਚ ਪੂਰੇ ਸ਼ਹਿਰ ਤੋਂ ਲੋਕ ਸਬਜ਼ੀਆਂ ਖਰੀਦਣ ਲਈ ਆਉਂਦੇ ਹਨ ਪਰ ਪ੍ਰਸ਼ਾਸਨ ਪੁਖਤਾ ਸਫਾਈ ਪ੍ਰਬੰਧਾਂ ਬਾਰੇ ਗੰਭੀਰ ਨਹੀਂ ਹੈ। ਸਬਜ਼ੀ ਵੇਚਣ ਵਾਲੇ ਸੁਰੇਸ਼ ਕੁਮਾਰ ਨੇ ਮੰਗ ਕੀਤੀ ਕਿ ਯੂਟੀ ਪ੍ਰਸ਼ਾਸਨ ਸਬਜ਼ੀ ਮੰਡੀ ਵਿੱਚ ਸਫਾਈ ਪ੍ਰਬੰਧਾਂ ਨੂੰ ਯਕੀਨੀ ਬਣਾਵੇ। ਗੌਰਤਲਬ ਹੈ ਕਿ ਯੂਟੀ ਪ੍ਰਸ਼ਾਸਨ ਸਬਜ਼ੀ ਮੰਡੀ ’ਚ ਸਫਾਈ ਪ੍ਰਬੰਧਾਂ ’ਚ ਸੁਧਾਰ ਦੇ ਨਾਂ ’ਤੇ ਲੱਖਾਂ ਰੁਪਏ ਖਰਚ ਕਰ ਚੁੱਕਾ ਹੈ ਅਤੇ ਹੁਣ ਵੀ ਪਾਣੀ ਦੇ ਨਿਕਾਸ ਲਈ ਨਾਲੀਆਂ ਬਣਾਈਆਂ ਜਾ ਰਹੀਆਂ ਹਨ। ਚਾਰ ਦਿਨ ਲਗਾਤਾਰ ਪਏ ਮੀਂਹ ਨੇ ਪ੍ਰਸ਼ਾਸਨ ਦੇ ਕੰਮਕਾਜ ਦੀ ਪੋਲ ਖੋਲ੍ਹ ਦਿੱਤੀ ਹੈ।

ਸਬਜ਼ੀ ਮੰਡੀ ਦੇ ਵਪਾਰੀਆਂ ਵੱਲੋਂ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੰਗਾਂ ਨੂੰ ਵੇਖਦਿਆਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਅਤੇ ਨਿਗਮ ਕਮਿਸ਼ਨਰ ਅਨੰਦਿੱਤਾ ਮਿੱਤਰਾ ਨੇ ਮੰਡੀ ਦਾ ਦੌਰਾ ਕੀਤਾ ਸੀ। ਉਸ ਤੋਂ ਬਾਅਦ ਮੰਡੀ ਵਿੱਚ ਸੜਕਾਂ ਦੇ ਨਿਰਮਾਣ ਅਤੇ ਪਾਰਕਿੰਗ ਵਿਵਸਥਾ ’ਚ ਸੁਧਾਰ ਕਰਨ ਦੇ ਆਦੇਸ਼ ਦਿੱਤੇ ਸਨ।

ਗੰਦਗੀ ਦੇ ਢੇਰ ਛੇਤੀ ਹਟਾਏ ਜਾਣਗੇ: ਸੀਨੀਅਰ ਡਿਪਟੀ ਮੇਅਰ

ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਮੀਂਹ ਪੈਣ ਕਾਰਨ ਸੈਕਟਰ-26 ਦੀ ਸਬਜ਼ੀ ਮੰਡੀ ਵਿੱਚ ਸਫ਼ਾਈ ਪ੍ਰਬੰਧ ਵਿਗੜ ਗਏ ਹਨ। ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰਾਂ ਨੂੰ ਹਟਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਸਬਜ਼ੀ ਮੰਡੀ ਵਿੱਚੋਂ ਪਾਣੀ ਦੇ ਨਿਕਾਸ ਲਈ ਨਾਲੀਆਂ ਬਣਾਈ ਜਾ ਰਹੀਆਂ ਹਨ। ਮੀਂਹ ਪੈਣ ਕਾਰਨ ਇਹ ਕੰਮ ਆਰਜ਼ੀ ਤੌਰ ’ਤੇ ਰੁਕ ਗਿਆ ਹੈ ਜਿਸ ਨੂੰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸਬਜ਼ੀ ਮੰਡੀ ਦੀ ਹਾਲਤ ਛੇਤੀ ਹੀ ਸੁਧਾਰ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All