DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਸ਼ੁਰੂ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 2 ਦਸੰਬਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ...
  • fb
  • twitter
  • whatsapp
  • whatsapp
featured-img featured-img
ਸਮਾਗਮ ਦੇ ਪਹਿਲੇ ਦਿਨ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 2 ਦਸੰਬਰ

Advertisement

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਿਆ। ਸਮਾਗਮ ਦੇ ਪਹਿਲੇ ਦਿਨ ਵਿੱਚ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਜਵੱਦੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰਬਾਣੀ ਕੰਠ, ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 3 ਦਸੰਬਰ ਨੂੰ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ’ਤੇ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹੇਗਾ। ਜਿਸ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜਥਾ, ਭਾਈ ਬਲਬੀਰ ਸਿੰਘ ਪਾਰਸ, ਅੰਮ੍ਰਿਤਸਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਬੰਤਾ ਸਿੰਘ ਬਿੱਧੀ ਸੰਪ੍ਰਦਾਇ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਵਿਸ਼ਾਲ ਖੂਨਦਾਨ ਕੈਂਪ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਲਾਇਆ ਜਾਵੇਗਾ।

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਪ੍ਰਭਾਤ ਫੇਰੀ ਵੀ ਕੱਢੀ

ਪ੍ਰਭਾਤ ਫੇਰੀ ਦੀ ਆਰੰਭਤਾ ਮੌਕੇ ਅਰਦਾਸ ਵਿੱਚ ਸ਼ਾਮਲ ਸੰਗਤ ਅਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ। -ਫੋਟੋ: ਸੋਢੀ

ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਜੋ ਅੱਜ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ ਤੜਕੇ ਸਾਢੇ 5 ਵਜੇ ਆਰੰਭ ਹੋਈ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਤਪ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਪਹੁੰਚ ਕੇ ਸਮਾਪਤ ਹੋਈ। ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਸੰਗਤ ਨੇ ਵੱਡੀ ਗਿਣਤੀ ਨੇ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰ ਸਾਈਕਲਾਂ ਰਾਹੀਂ ਵਿੱਚ ਸ਼ਿਰਕਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਭਾਤ ਫੇਰੀ ਦੌਰਾਨ ਵੱਖ-ਵੱਖ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਹਰ ਜੱਸ ਸੁਣਾ ਕੇ ਨਿਹਾਲ ਕੀਤਾ। ਪ੍ਰਭਾਤ ਫੇਰੀ ਸਵੇਰੇ 8 ਵਜੇ ਹੰਸਾਲੀ ਸਾਹਿਬ ਵਿਖੇ ਪਹੁੰਚੀ, ਜਿੱਥੇ ਸੰਤ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ’ਤੇ ਸੰਗਤ ਦੇ ਦਰਸ਼ਨ ਕੀਤੇ ਅਤੇ ਸਾਰਿਆਂ ਨੂੰ ਵੱਧ ਤੋਂ ਵੱਧ ਨਾਮ, ਸਿਮਰਨ ਅਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਆ।

Advertisement
×