ਸਾਈਕਲ ਯਾਤਰਾ ਦਾ ਭਰਵਾਂ ਸਵਾਗਤ
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ 15 ਨਵੰਬਰ ਨੂੰ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੀ ਅਗਵਾਈ ਹੇਠ ਸ਼ੁਰੂ ਹੋਈ ਸਾਈਕਲ ਯਾਤਰਾ ਦਾ...
Advertisement
ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ 15 ਨਵੰਬਰ ਨੂੰ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੀ ਅਗਵਾਈ ਹੇਠ ਸ਼ੁਰੂ ਹੋਈ ਸਾਈਕਲ ਯਾਤਰਾ ਦਾ ਅੱਜ ਬਾਅਦ ਦੁਪਹਿਰ ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੇ ਸ਼ੰਭੂ ਪਹੁੰਚਣ ’ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਸ਼ਮੂਲੀਅਤ ਕੀਤੀ। ਜੀ ਕੇ ਨੇ ਸਾਰਿਆਂ ਨੂੰ ਆਪਣੇ ਧਰਮ ਵਿਚ ਪਰਪੱਕ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਪਾਰਟੀ ਦੇ ਸੂਬਾਈ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਬਰ ਅਵਤਾਰ ਸਿੰਘ ਰਿਆ, ਅਕਾਲੀ ਆਗੂ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਡਾ. ਅਰਜਨ ਸਿੰਘ, ਪ੍ਰਦੀਪ ਸਿੰਘ ਕਲੌੜ, ਹੈੱਡ ਗ੍ਰੰਥੀ ਭਾਈ ਹਰਪਾਲ, ਮੈਨੇਜਰ ਰਣਜੀਤ ਸਿੰਘ, ਡਿਪਟੀ ਮਨੈਜਰ ਬਲਵਿੰਦਰ ਸਿੰਘ ਭਮਾਰਸੀ, ਸਰਧਾ ਸਿੰਘ ਛੰਨਾ ਅਤੇ ਮਲਕੀਤ ਸਿੰਘ ਮਠਾੜੂ ਹਾਜ਼ਰ ਸਨ। ਯਾਤਰਾ ਵਿਚ ਕਰੀਬ 100 ਸਾਈਕਲ ਸਵਾਰ ਸਰਧਾਲੂ ਸ਼ਾਮਲ ਸਨ।
Advertisement
