DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Aam Aadmi Clinics Strike : ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਤਨਖ਼ਾਹਾਂ ਵਧਾਉਣ ਅਤੇ ਛੁੱਟੀਆਂ ਦੀ ਸੁਵਿਧਾ ਦੇਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
Aam Aadmi Clinics
Advertisement

AAP Clinic Doctors Strike: ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਨੂੰ ਲਗਾਤਾਰ ਮੰਗ ਪੱਤਰ ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਮੰਗ ਪੱਤਰ ’ਤੇ ਕੋਈ ਅਮਲ ਨਹੀਂ ਕੀਤਾ।

ਉਨ੍ਹਾਂ ਅੱਗੇ ਆਖਿਆ ਕਿ ਇਸ ਦੌਰਾਨ ਉਹ ਨਾਮਾਤਰ ਤਨਖ਼ਾਹਾਂ ’ਤੇ ਹੀ ਕੰਮ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਚਿਰ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਦੂਜੇ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦੀ ਵਿਵਸਥਾ ਵੀ ਕੀਤੀ ਜਾਵੇ। ਇਨ੍ਹਾਂ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੀ ਆਗੂ ਜਸਬੀਰ ਕੌਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੀ ਪੂਰਤੀ ਹੋਣ ਤੱਕ ਉਹ ਆਪਣੀ ਇਹ ਹੜਤਾਲ ਲਗਾਤਾਰ ਜਾਰੀ ਰੱਖਣਗੇ।

Advertisement

Advertisement
Advertisement
×