ਆਤਿਸ਼ ਗੁਪਤਾ
ਚੰਡੀਗੜ੍ਹ, 11 ਮਈ
ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਸ੍ਰੀ ਮਾਨ ਨੇ ਆਪਣੇ ਕੌਂਸਲਰ ਸਾਥੀਆਂ ਨੂੰ ਚੰਡੀਗੜ੍ਹ ਦੀ ਜਨਤਾ ਦੀ ਪੂਰੀ ਤਨਦੇਹੀ ਨਾਲ਼ ਸੇਵਾ ਕਰਨ ਤੇ ਉਨ੍ਹਾਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਚੁੱਕਦੇ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਕਿਲ੍ਹੇ ਢਾਹੁਣ ਵਾਲੀ ਆਮ ਆਦਮੀ ਪਾਰਟੀ ਹਰ ਆਮ ਆਦਮੀ ਦੀ ਅਵਾਜ਼ ਹੈ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੇ ਸਹਿ ਇੰਚਾਰਜ ਕੁਲਵੰਤ ਸਿੰਘ ਮੌਜੂਦ ਸਨ।