DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ Amit Shah ਦੀ ਫੇਰੀ ਤੋਂ ਪਹਿਲਾਂ ਚੁੱਕੇ ਸਵਾਲ

ਕੇਂਦਰੀ ਜਾਂਚ ਏਜੰਸੀਆਂ ਨੇ ਨਸ਼ਿਆਂ ਦੀ ਰੋਕਥਾਮ ਲਈ ਕੀ ਕੀਤਾ: ਨੀਲ ਗਰਗ

  • fb
  • twitter
  • whatsapp
  • whatsapp
featured-img featured-img
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ
Advertisement

ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲਾਂ ਦੀ ਬੌਛਾਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਪਰ ਨਸ਼ਿਆਂ ਦੀ ਰੋਕਥਾਮ ਸਿਰਫ਼ ਕਿਸੇ ਇੱਕ ਸੂਬੇ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ।

ਜਲੰਧਰ ਰੈਲੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਸਿੱਧੇ ਸਵਾਲ ਕਰਦਿਆਂ ਨੀਲ ਗਰਗ ਨੇ ਪੁੱਛਿਆ ਕਿ ਬੀ.ਐੱਸ.ਐੱਫ. (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵਰਗੀਆਂ ਕੇਂਦਰੀ ਏਜੰਸੀਆਂ ਕਿਸ ਦੇ ਅਧੀਨ ਕੰਮ ਕਰਦੀਆਂ ਹਨ? ਉਨ੍ਹਾਂ ਸਵਾਲ ਕੀਤਾ ਕਿ ਅੰਤਰਰਾਜੀ ਨਸ਼ਾ-ਸਪਲਾਈ ਚੇਨ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ ਅਤੇ ਸਰਹੱਦਾਂ ਰਾਹੀਂ ਹੋ ਰਹੀ ਤਸਕਰੀ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੇ ਨਤੀਜੇ ਕੀ ਰਹੇ ਹਨ?

Advertisement

‘ਆਪ’ ਆਗੂ ਨੇ ਕਿਹਾ ਕਿ ਪੰਜਾਬ ਨੂੰ ਭਾਸ਼ਣਾਂ ਦੀ ਨਹੀਂ ਸਗੋਂ ਠੋਸ ਜਵਾਬਾਂ ਅਤੇ ਨਤੀਜਿਆਂ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ’ਤੇ ਦੋਸ਼ ਲਗਾਉਣ ਦੀ ਬਜਾਏ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਆਪਣਾ ਸਪੱਸ਼ਟ ਰੋਡਮੈਪ ਦੇਵੇ। ਪੰਜਾਬ ਦੇ ਲੋਕ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਇਸ ਬਾਰੇ ਸਪੱਸ਼ਟੀਕਰਨ ਦੀ ਉਡੀਕ ਕਰ ਰਹੇ ਹਨ।

Advertisement

Advertisement
×