DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Aam Aadmi Party: ਰੰਘੇੜੀ ਦਾ ਸਰਪੰਚ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਅੰਦਰ ‘ਆਪ’ ਦਾ ਕਾਫ਼ਲਾ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅੱਜ ਪਿੰਡ ਰੰਘੇੜੀ ਦੇ ਸਰਪੰਚ ਮੱਘਰ ਸਿੰਘ, ਪੰਚ ਗੁਰਸੇਵਕ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਕੀਤਾ। ਸ੍ਰੀ...

  • fb
  • twitter
  • whatsapp
  • whatsapp
featured-img featured-img
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ।
Advertisement

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਅੰਦਰ ‘ਆਪ’ ਦਾ ਕਾਫ਼ਲਾ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅੱਜ ਪਿੰਡ ਰੰਘੇੜੀ ਦੇ ਸਰਪੰਚ ਮੱਘਰ ਸਿੰਘ, ਪੰਚ ਗੁਰਸੇਵਕ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਕੀਤਾ। ਸ੍ਰੀ ਗੈਰੀ ਬੜਿੰਗ ਨੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਮੱਘਰ ਸਿੰਘ ਅਤੇ ਪੰਚ ਗੁਰਸੇਵਕ ਸਿੰਘ ਤੋਂ ਇਲਾਵਾ ਰਵਿੰਦਰ ਸਿੰਘ, ਰਣਧੀਰ ਸਿੰਘ, ਗੁਰਿੰਦਰ ਸਿੰਘ, ਭਿੰਦਰ ਸਿੰਘ, ਰਮਨਜੀਤ ਸਿੰਘ, ਮੇਜਰ ਸਿੰਘ ਅਤੇ ਸੰਦੀਪ ਸਿੰਘ ਆਦਿ ਸ਼ਾਮਲ ਹਨ। ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਭੇਦਭਾਵ ਦੇ ਹਰ ਵਰਗ ਲਈ ਕੀਤੇ ਜਾ ਰਹੇ ਭਲਾਈ ਕਾਰਜਾਂ ਸਦਕਾ ਅੱਜ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਅੱਕ ਕੇ ‘ਆਪ’ ਨਾਲ ਜੁੜ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਅਮਲੋਹ ਬਲਾਕ ਸਮਿਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸਰਪੰਚ ਚਰਨਜੀਤ ਸਿੰਘ ਨੂਰਪੁਰ ਅਤੇ ਸਰਪੰਚ ਪ੍ਰਦੀਪ ਸਿੰਘ ਕੰਜਾਰੀ ਆਦਿ ਹਾਜ਼ਰ ਸਨ।

Advertisement

Advertisement
Advertisement
×