ਆਮ ਆਦਮੀ ਪਾਰਟੀ ਨੇ ਵੱਖ ਵੱਖ ਜ਼ਿਲ੍ਹਿਆਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਭੇਜੀ
ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਲੋਕਾਂ ਨੂੰ ਖਾਣ ਪੀਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ...
Advertisement
ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਲੋਕਾਂ ਨੂੰ ਖਾਣ ਪੀਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।
Advertisement
ਇਸ ਲਈ ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵੱਲ ਰਵਾਨਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵੱਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਮਦਦ ਲਈ ਰਾਹਤ ਕਾਰਜ ਕੀਤੇ ਜਾ ਰਹੇ ਹਨ।
Advertisement
×