‘ਆਪ’ ਕਾਰਕੁਨਾਂ ਵੱਲੋਂ ਚੰਡੀਗੜ੍ਹ ਵਿੱਚ ਜਸ਼ਨ : The Tribune India

‘ਆਪ’ ਕਾਰਕੁਨਾਂ ਵੱਲੋਂ ਚੰਡੀਗੜ੍ਹ ਵਿੱਚ ਜਸ਼ਨ

‘ਆਪ’ ਕਾਰਕੁਨਾਂ ਵੱਲੋਂ ਚੰਡੀਗੜ੍ਹ ਵਿੱਚ ਜਸ਼ਨ

ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁਨ ਖੁਸ਼ੀ ਮਨਾਉਂਦੇ ਹੋਏ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਦਸੰਬਰ

ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਜਿੱਤ ਦੀ ਖੁਸ਼ੀ ਵਿੱਚ ਚੰਡੀਗੜ੍ਹ ਦੀ ‘ਆਪ’ ਇਕਾਈ ਵੱਲੋਂ ਅੱਜ ਜਸ਼ਨ ਮਨਾਇਆ ਗਿਆ। ਇਸ ਮੌਕੇ ਚੰਡੀਗੜ੍ਹ ਦੀ ‘ਆਪ’ ਇਕਾਈ ਦੇ ਪ੍ਰਧਾਨ ਪ੍ਰੇਮ ਗਰਗ ਦੀ ਅਗਵਾਈ ਹੇਠ ਪਾਰਟੀ ਵਰਕਰ ਸੈਕਟਰ-20 ਵਿੱਚ ਇਕੱਠੇ ਹੋਏ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸ੍ਰੀ ਗਰਗ ਨੇ ਕਿਹਾ ਕਿ ਰਾਜਧਾਨੀ ਦਿੱਲੀ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਇਮਾਨਦਾਰ ਸਰਕਾਰ ਦਿੱਤੀ ਹੈ ਤੇ ਨਿਗਮ ਚੋਣਾਂ ਵਿੱਚ ਲੋਕਾਂ ਨੇ ‘ਆਪ’ ਨੂੰ ਵੋਟਾਂ ਪਾ ਕੇ ਪਾਰਟੀ ਦੀ ਜਿੱਤ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਨਿਗਮ ਚੋਣਾਂ ਵਿੱਚ ਰਾਜਧਾਨੀ ਵਾਸੀਆਂ ਨੇ ਭਾਜਪਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਇਸੇ ਦੌਰਾਨ ਚੰਡੀਗੜ੍ਹ ‘ਆਪ’ ਦੇ ਸਹਿ-ਪ੍ਰਭਾਰੀ ਪ੍ਰਦੀਪ ਛਾਬੜਾ ਨੇ ਕਿਹਾ ਕਿ ਦੇਸ਼ ਦੇ ਲੋਕ ਪੁਰਾਣੀਆਂ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੋ ਚੁੱਕੇ ਹਨ ਅਤੇ ਅਰਵਿੰਦ ਕੇਜਰੀਵਾਲ ਦੇ ਕੰਮਾਂ ਨੂੰ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ‘ਆਪ’ ਚੰਡੀਗੜ੍ਹ ਵਿੱਚ ਵੀ ਆਪਣਾ ਮੇਅਰ ਬਨਾਉਣ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੌਂਸਲਰ ਜਸਬੀਰ ਸਿੰਘ ਲਾਡੀ, ਜਸਵੀਰ ਕੌਰ, ਅੰਜੂ ਕਤਿਆਲ, ਪ੍ਰੇਮ ਲਤਾ ਅਤੇ ਪਾਰਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All