ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਾਂਗਰਸ ਤੇ ‘ਆਪ’ ਵਰਕਰਾਂ ਅਤੇ ਆਗੂਆਂ ਨੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਟੋ ਚਾਲਕਾਂ ਨੇ ਵੀ ਸੋਹਾਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਅਕਾਲੀ ਉਮੀਦਵਾਰ ਨੇ ਆਟੋ ਵਿੱਚ ਸਵਾਰ ਹੋ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ