ਆਤਿਸ਼ ਗੁਪਤਾ
ਚੰਡੀਗੜ੍ਹ, 11 ਮਈ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਬਹੁਤ ਥੋੜ੍ਹੇ ਫ਼ਰਕ ਨਾਲ ਪਛੜੀ ਆਮ ਆਦਮੀ ਪਾਰਟੀ ਨੇ ਮੁੜ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ। ਇਹ ਆਦੇਸ਼ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਹਿੱਸਾ ਲੈਂਦਿਆਂ 35 ਵਿੱਚੋਂ 14 ਵਾਰਡਾਂ ‘ਤੇ ਜਿੱਤ ਹਾਸਿਲ ਕੀਤੀ ਸੀ ਤੇ ਹੁਣ ਪਾਰਟੀ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ।