ਪੱਤਰ ਪ੍ਰੇਰਕ
ਬਨੂੜ, 30 ਜਨਵਰੀ
‘ਆਪ’ ਦੀ ਰਾਜਪੁਰਾ ਹਲਕੇ ਤੋਂ ਉਮੀਦਵਾਰ ਨੀਨਾ ਮਿੱਤਲ ਨੂੰ ਅੱਜ ਪਿੰਡ ਖਾਸਪੁਰ ਵਿਚ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਮਰਥਨ ਦਾ ਭਰੋਸਾ ਦਿਵਾਇਆ।
ਨੀਨਾ ਮਿੱਤਲ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਰਾਜਪੁਰਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਤੰਗ ਆਏ ਪਏ ਹਨ। ਇਸ ਵਾਰ ਲੋਕ ਪੰਜਾਬ ਵਿੱਚ ਵੱਡਾ ਬਦਲਾਅ ਲਿਆ ਕੇ ਨਵਾਂ ਇਤਿਹਾਸ ਸਿਰਜਣ ਲਈ ਵੀਹ ਫ਼ਰਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਅਕਾਲੀ ਅਤੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਇਸ ਮੌਕੇ ਜਸਵਿੰਦਰ ਸਿੰਘ ਲਾਲਾ ਖਲੌਰ, ਸੁਰਿੰਦਰ ਸਿੰਘ, ਅਵਤਾਰ ਸਿੰਘ, ਜਤਿੰਦਰ ਕੁਮਾਰ ਪੰਚ, ਮੰਗਤ ਰਾਮ ਸਾਬਕਾ ਪੰਚ, ਵਰਿੰਦਰ ਕੁਮਾਰ, ਸੁਖਵੰਤ ਸਿੰਘ ਲਾਲਾ ਆਦਿ ਨੇ ਵੀ ਸੰਬੋਧਨ ਕੀਤਾ।