ਪੱਤਰ ਪ੍ਰੇਰਕ
ਅਮਲੋਹ, 1 ਜੂਨ
ਅਮਲੋਹ ਨਗਰ ਕੌਂਸਲ ਦੀਆਂ ਨਜ਼ਦੀਕ ਆ ਰਹੀਆਂ ਚੋਣਾਂ ਦੇ ਸਬੰਧ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਪਾਰਟੀ ਦਫ਼ਤਰ ਵਿੱਚ ਵਿਚਾਰਾਂ ਕੀਤੀਆਂ ਗਈਆਂ। ਚੋਣਾਂ ਸਬੰਧੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਗੈਰੀ ਬੜਿੰਗ ਨੇ ਕਿਹਾ ਕਿ ਕੌਂਸਲ ਚੋਣਾਂ ਸਬੰਧੀ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰ ਹੁਣ ਤੋਂ ਹੀ ਤਿਆਰੀ ਖਿੱਚ ਦੇਣ। ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਵਿਚ ‘ਆਪ’ ਪਾਰਟੀ ਵੱਲੋਂ ਮਿਹਨਤੀ ਵਰਕਰਾਂ ਦੀ ਮਿਹਨਤ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾਵੇਗਾ ਅਤੇ ਸਾਫ਼ ਸੁਥਰੇ ਅਕਸ਼ ਵਾਲਿਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ।
ਇਸ ਮੌਕੇ ਮਨਿੰਦਰ ਸਿੰਘ ਮਨੀ ਬੜਿੰਗ, ਦਰਸ਼ਨ ਸਿੰਘ ਚੀਮਾ, ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਸਿਕੰਦਰ ਗੋਗੀ, ਪ੍ਰਤਾਪ ਸਿੰਘ ਬੈਣੀ, ਸੁਖਵਿੰਦਰ ਕੌਰ, ਦਰਸ਼ਨ ਸਿੰਘ ਭੱਦਲਥੂਹਾ, ਗੁਰਮੀਤ ਸਿੰਘ ਛੰਨਾ, ਕਿਸ਼ੋਰ ਖੰਨਾ, ਦਰਸ਼ਨ ਸਿੰਘ, ਜਸਵੀਰ ਸਿੰਘ ਫ਼ੌਜੀ ਆਦਿ ਮੌਜੂਦ ਸਨ।