ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਨੇ ਤਰਨ ਤਾਰਨ ਦੀ ਜਿੱਤ ਦਾ ਜਸ਼ਨ ਮਨਾਇਆ

ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ 39 ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ‘ਆਪ’ ਦੇ ਆਗੂਆਂ ਤੇ ਵਰਕਰਾਂ...
ਜ਼ਿਮਨੀ ਚੋਣ ਇੰਚਾਰਜ ਲਾਲਜੀਤ ਸਿੰਘ ਭੁੱਲਰ ਦਾ ਮੂੰਹ ਮਿੱਠਾ ਕਰਵਾਉਂਦੀ ਹੋਈ ਪਾਰਟੀ ਵਰਕਰ।
Advertisement

ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ 39 ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ‘ਆਪ’ ਦੇ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ, ਢੋਲ ਦੀ ਥਾਪ ਉਤੇ ਭੰਗੜੇ ਪਾਏ ਗਏ।ਪਾਰਟੀ ਦਫ਼ਤਰ ਵਿਖੇ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ, ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ।। ਇਸ ਮੌਕੇ ਸੀਵਰੇਜ ਬੋਰਡ ਚੇਅਰਮੈਨ ਸੰਨੀ ਆਹਲੂਵਾਲੀਆ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਤੇ ਪ੍ਰਧਾਨ ਵਿਜੇ ਕੁਮਾਰ, ਮੀਤ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ, ਇਨਵੈਸਟਰ ਸੈੱਲ ਦੇ ਸੂਬਾ ਸਕੱਤਰ ਰਣਜੀਤ ਪਾਲ ਸਿੰਘ, ਐਂਪਲਾਈਜ਼ ਵਿੰਗ ਆਗੂ ਗੁਰਮੇਲ ਸਿੰਘ ਸਿੱਧੂ ਨੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ।

Advertisement
Advertisement
Show comments