ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਦੇ ਵਫ਼ਦ ਵੱਲੋਂ ਕਟਾਰੀਆ ਨਾਲ ਮੁਲਾਕਾਤ

ਕਮਿਊਨਿਟੀ ਸੈਂਟਰ ਬੁਕਿੰਗ ਘੁਟਾਲੇ ਤੇ ਪਾਣੀ ਸਪਲਾਈ ਵਾਲੇ ਪ੍ਰਾਜੈਕਟ ਦੀ ਸੀਬੀਆਈ ਜਾਂਚ ਮੰਗੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਜੁਲਾਈ

Advertisement

ਆਮ ਆਦਮੀ ਪਾਰਟੀ (ਆਪ) ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ‘ਆਪ’ ਆਗੂਆਂ ਨੇ ਕਮਿਊਨਿਟੀ ਸੈਂਟਰ ਬੁਕਿੰਗ ਘੁਟਾਲਾ ਅਤੇ ਮਨੀਮਾਜਰਾ ਵਿੱਚ 24 ਘੰਟੇ ਪਾਣੀ ਸਪਲਾਈ ਵਾਲੇ ਪ੍ਰਾਜੈਕਟ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ‘ਆਪ’ ਦੇ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਤੇ ਯੂਟੀ ਪ੍ਰਸ਼ਾਸਨ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ, ਜਨਤਕ ਪ੍ਰਣਾਲੀ ਵਿੱਚ ਜਾਣ-ਬੂਝ ਕੇ ਧੋਖਾਧੜੀ ਅਤੇ ਕਰਦਾਤਿਆਂ ਦੇ ਪੈਸਿਆਂ ਦੀ ਗਲਤ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਨੀਮਾਜਰਾ ਵਿੱਚ 24 ਘੰਟੇ ਪਾਣੀ ਸਪਲਾਈ ਵਾਲੇ ਪ੍ਰਾਜੈਕਟ ’ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਸਨ, ਪਰ ਲੋਕਾਂ ਨੂੰ ਸਹੀ ਢੰਗ ਨਾਲ ਪੀਣ ਵਾਲਾ ਪਾਣੀ ਹੀ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਿਗਮ ਦੇ ਕਮਿਊਨਿਟੀ ਸੈਂਟਰ ਬੁਕਿੰਗ ਬ੍ਰਾਂਚ ਵਿੱਚ ਇਕ ਵੱਡਾ ਘਪਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਨੂੰ ਉਹ ਕਮਿਊਨਿਟੀ ਸੈਂਟਰ ਮੁਫ਼ਤ ਵਿੱਚ ਦਿੱਤਾ ਜਾਣਾ ਚਾਹੀਦਾ ਸੀ, ਪਰ ਉਨ੍ਹਾਂ ਤੋਂ 10,000 ਤੋਂ ₹55,000 ਰੁਪਏ ਤੱਕ ਦਾ ਭੁਗਤਾਨ ਕਰਵਾਇਆ ਜਾ ਰਿਹਾ ਹੈ। ਇਸ ਤਰ੍ਹਾਂ ਨਗਰ ਨਿਗਮ ਵਿੱਚ ਗਰੀਬਾਂ ਦੀ ਲੁੱਟ ਕੀਤੀ ਜਾ ਰਹੀ ਹੈ।

‘ਆਪ’ ਆਗੂਆਂ ਦੇ ਵਫ਼ਦ ਨੇ ਯੂਟੀ ਦੇ ਪ੍ਰਸ਼ਾਸਕ ਨੂੰ ਸ਼ਹਿਰ ਦੀਆਂ ਹੋਰਨਾਂ ਸਮੱਸਿਆਵਾਂ ਬਾਰੇ ਵੀ ਜਾਣੂੰ ਕਰਵਾਇਆ। ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ‘ਆਪ’ ਦੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ’ਤੇ ਉਸ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Advertisement