‘ਆਪ’ ਵੱਲੋਂ ਬੁਢਾਪਾ ਤੇ ਵਿਧਵਾ ਪੈਨਸ਼ਨ ਵਧਾਉਣ ਦੀ ਮੰਗ
ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਸ਼ਹਿਰ ਵਿਚ ਬੁਢਾਪਾ ਤੇ ਵਿਧਵਾ ਪੈਨਸ਼ਨ ਵਧਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਨੇ ਲੰਘੀ ਸਲਾਹਕਾਰ ਕੌਂਸਲ ਵਿੱਚ ਆਵਾਜ਼ ਚੁੱਕੀ ਸੀ। ਵਿਜੈਪਾਲ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਲੰਬੇ...
Advertisement
ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਸ਼ਹਿਰ ਵਿਚ ਬੁਢਾਪਾ ਤੇ ਵਿਧਵਾ ਪੈਨਸ਼ਨ ਵਧਾਉਣ ਦੀ ਮੰਗ ਕੀਤੀ ਹੈ। ਇਸ ਬਾਰੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਨੇ ਲੰਘੀ ਸਲਾਹਕਾਰ ਕੌਂਸਲ ਵਿੱਚ ਆਵਾਜ਼ ਚੁੱਕੀ ਸੀ। ਵਿਜੈਪਾਲ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਿਧਵਾ ਤੇ ਬੁਢਾਪਾ ਪੈਨਸ਼ਨ ਇੱਕ ਹਜ਼ਾਰ ਰੁਪਏ ਦਿੱਤੀ ਜਾ ਰਹੀ ਹੈ। ਹਾਲਾਂਕਿ ਹਰਿਆਣਾ ਵਿੱਚ ਤਿੰਨ ਹਜ਼ਾਰ ਰੁਪਏ ਮਹੀਨਾ ਦਿੱਤੀ ਜਾ ਰਹੀ ਹੈ। ਇਸ ਬਾਰੇ ਯੂਟੀ ਪ੍ਰਸ਼ਾਸਨ ਨੇ ਜਵਾਬ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਆਖਰੀ ਵਾਰ ਸਾਲ 2016 ਵਿੱਚ ਬੁਢਾਪਾ ਤੇ ਵਿਧਵਾ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਸੀ। ਇਸ ਸਮੇਂ ਸ਼ਹਿਰ ਵਿੱਚ 30 ਹਜ਼ਾਰ ਦੇ ਕਰੀਬ ਲਾਭ ਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੁਢਾਪਾ ਤੇ ਵਿਧਨਾ ਪੈਨਸ਼ਨ ਵਧਾਉਣ ਬਾਰੇ ਵਿਚਾਰ ਕੀਤਾ ਜਾਵੇਗਾ।
Advertisement
Advertisement
×