‘ਆਪ’ ਸਰਕਾਰ ਹਰ ਪੱਖੋਂ ਫੇਲ੍ਹ: ਬਾਲਾ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋ ਚੁੱਕੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੇ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋ ਚੁੱਕੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਸਥਿਤੀ ਇਸ ਦੇ ਉਲਟ ਨਜ਼ਰ ਆ ਰਹੀ ਹੈ। ਆਮ ਲੋਕ ਬੁਨਿਆਦੀ ਸੁਵਿਧਾਵਾਂ ਦੀ ਕਮੀ ਨਾਲ ਜੂਝ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦੇ ਨੁਮਾਇੰਦੇ, ਵਿਕਾਸ ਦੇ ਨਾਮ ’ਤੇ ਸਿਰਫ਼ ਬੈਠਕਾਂ ਕਰਨ ਅਤੇ ਬਿਆਨ ਦੇਣ ਤੱਕ ਸੀਮਿਤ ਰਹਿ ਕੇ ਲੋਕਾਂ ਦੀਆਂ ਅੱਖਾਂ ’ਚ ਧੂੜ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸੜਕਾਂ ਦੀ ਹਾਲਤ ਬਹੁਤ ਹੀ ਖ਼ਸਤਾਹਾਲ ਹੋ ਚੁੱਕੀ ਹੈ। ਕਈ ਸੜਕਾਂ ’ਤੇ ਵੱਡੇ-ਵੱਡੇ ਟੋਏ ਬਣੇ ਹੋਏ ਹਨ, ਜਿਸ ਕਾਰਨ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਨਾਲ ਆਵਾਜਾਈ ਕਰਨਾ ਮੁਸ਼ਕਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੈਠਕਾਂ ਦੀ ਰਾਜਨੀਤੀ ਛੱਡ ਕੇ ਲੋਕਾਂ ਦੀਆਂ ਅਸਲ ਮੁਸ਼ਕਲਾਂ ਵੱਲ ਧਿਆਨ ਦੇਵੇ ਅਤੇ ਤਰਜੀਹੀ ਅਧਾਰ ’ਤੇ ਬੁਨਿਆਦੀ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਵਾਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਵੇਗਾ।

