DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ: ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਿੰਡ ਲੱਖਣੋਂ ਸਥਿਤ ਡੇਰਾ ਬਾਬਾ ਉਮੇਦ ਗਿਰੀ ਵਿਖੇ ਨਤਮਸਤਕ ਹੋਏ। ਡੇਰੇ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਪਾਰਲੀਮੈਂਟਰੀ ਬੋਰਡ ਦੇ...

  • fb
  • twitter
  • whatsapp
  • whatsapp
featured-img featured-img
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਡੇਰੇ ਦੇ ਮੁਖੀ ਬਾਬਾ ਉਮੇਦ ਗਿਰੀ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਗੱਲਬਾਤ ਕਰਦੇ ਹੋਏ।
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਿੰਡ ਲੱਖਣੋਂ ਸਥਿਤ ਡੇਰਾ ਬਾਬਾ ਉਮੇਦ ਗਿਰੀ ਵਿਖੇ ਨਤਮਸਤਕ ਹੋਏ। ਡੇਰੇ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਵੀ ਮੁੱਖ ਮੰਤਰੀ ਦੇ ਨਾਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਡੇਰਾ ਬਾਬਾ ਉਮੇਦ ਗਿਰੀ ਲੱਖਣੋ ਵਿਖੇ ਦਰਸ਼ਨ ਕਰਕੇ ਉਨ੍ਹਾਂ ਨੂੰ ਅੰਦਰੂਨੀ ਖੁਸ਼ੀ ਅਤੇ ਆਤਮਿਕ ਸ਼ਾਂਤੀ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਐੱਮ ਐੱਸ ਪੀ ’ਤੇ ਯਕੀਨੀ ਬਣਾਈ ਜਾ ਰਹੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਕਾਸ ਦੀ ਦੌੜ ਵਿੱਚ ਕਾਫ਼ੀ ਪਿੱਛੇ ਰਹਿ ਗਿਆ ਹੈ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣ ਦੀ ਸਮਰੱਥਾ ਭਾਜਪਾ ਕੋਲ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ।

Advertisement

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਨ ਉਪਰੰਤ ਹਰਿਆਣਾ ਵਿੱਚ ਚੱਲ ਰਹੀਆਂ ਲੋਕ-ਭਲਾਈ ਦੀਆਂ ਪ੍ਰਭਾਵਸ਼ਾਲੀ ਯੋਜਨਾਵਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

Advertisement

Advertisement
×