ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ ‘ਆਪ’ ਸਰਕਾਰ: ਵਸ਼ਿਸ਼ਟ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ, ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦੀ ਜਨਤਾ ਦੇ ਟੈਕਸਾਂ ਦੇ ਪੈਸੇ ਨੂੰ ਦੋਵਾਂ ਹੱਥਾਂ ਨਾਲ ਲੁਟਾ...
Advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ, ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਪੰਜਾਬ ਦੀ ਜਨਤਾ ਦੇ ਟੈਕਸਾਂ ਦੇ ਪੈਸੇ ਨੂੰ ਦੋਵਾਂ ਹੱਥਾਂ ਨਾਲ ਲੁਟਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਦੇ ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ ਦੇ ਨੀਂਹ ਪੱਥਰ ਸਮਾਗਮ ’ਤੇ ਹੀ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਲਗਭਗ ਦੋ ਕਰੋੜ ਰੁਪਏ ਖਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ ਗਾਇਕ ਬੁਲਾਉਣ ’ਤੇ ਲੱਖਾਂ ਰੁਪਏ ਖਰਚੇ ਗਏ। ਇਸ ਤੋਂ ਇਲਾਵਾ ਇੰਟਰਨੈੱਟ ਅਤੇ ਲਾਈਵ ਟੈਲੀਕਾਸਟ ’ਤੇ ਭਾਰੀ ਰਕਮ ਖਰਚ ਕੀਤੀ ਗਈ।ਉਨ੍ਹਾਂ ਕਿਹਾ ਕਿ ਇਹ ਪੂਰਾ ਖਰਚਾ ਪੰਜਾਬੀਆਂ ਦੀ ਕਮਾਈ ਵਿੱਚੋਂ ਕੀਤਾ ਗਿਆ ਭੁਗਤਾਨ ਹੈ ਜਿਹੜਾ ਪੰਜਾਬ ’ਤੇ ਇੱਕ ਹੋਰ ਬੋਝ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਕਾਰਨ ਜਿੱਥੇ ਪੰਜਾਬ ਸਿਰ ਕਰਜ਼ਾ ਵੱਧ ਕੇ ਸਾਢੇ ਚਾਰ ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਾ ਨਹੀਂ ਬਚਿਆ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਕਦੇ ਆਪਣੇ ਐਸ਼ੋ ਆਰਾਮ ਲਈ ਵੱਡੀਆਂ ਗੱਡੀਆਂ ਖਰੀਦ ਰਹੀ ਹੈ ਤੇ ਕਦੇ ਫ਼ਜ਼ੂਲਖ਼ਰਚੀ ਕਰ ਕੇ ਆਪਣੇ ਕੰਮਾਂ ਦੀ ਇਸ਼ਤਿਹਾਰਬਾਜ਼ੀ ’ਤੇ ਪੈਸਾ ਉਡਾ ਰਹੀ ਹੈ।

 

Advertisement

Advertisement
Show comments