‘ਆਪ’ ਅਮਨ ਕਾਨੂੰਨ ਦੀ ਬਹਾਲੀ ’ਚ ਫ਼ੇਲ੍ਹ: ਸਲਾਣਾ
ਅਮਲੋਹ: ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਕਾਇਮ ਰਖਣ ਵਿਚ ਬੂਰੀ ਤਰ੍ਹਾਂ ਫ਼ੇਲ ਹੋ ਚੁਕੀ ਹੈ। ਉਨ੍ਹਾਂ...
Advertisement
ਅਮਲੋਹ: ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਕਾਇਮ ਰਖਣ ਵਿਚ ਬੂਰੀ ਤਰ੍ਹਾਂ ਫ਼ੇਲ ਹੋ ਚੁਕੀ ਹੈ। ਉਨ੍ਹਾਂ ਕਿਹਾ ਕਿ ਰੋਜਾਨਾ ਲੁੱਟਾਂ ਖੋਹਾਂ ਅਤੇ ਗੈਗਸਟਰਾਂ ਵਲੋਂ ਕੀਤੇ ਜਾ ਰਹੇ ਕਤਲਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਿਵ ਕੁਮਾਰ ਗਰਗ, ਰਕੇਸ਼ ਕੁਮਾਰ ਗੋਗੀ, ਸੁਖਾ ਖੁਮਣਾ, ਗੁਰਬਚਨ ਸਿੰਘ ਅਤੇ ਰਾਮ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×